ਜਲੰਧਰ (ਸੁਮਿਤ ਕੁਮਾਰ) ਜਲੰਧਰ ਦੇ ਗੁਰੂ ਰਵਿਦਾਸ ਚੌਂਕ ਤੋਂ ਮਾਡਲ ਟਾਊਨ ਵੱਲ ਜਾਂਦੇ ਹੋਏ ਖੱਬੇ ਹੱਥ Yummy Fast Food ਦੇ ਬਿਲਕੁਲ ਨਾਲ ਇਕ ਇਮਾਰਤ ਨਜਾਇਜ਼ ਤਰੀਕੇ ਨਾਲ ਬਣਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਇਸ ਇਮਾਰਤ ਦਾ ਨਾ ਤਾਂ ਕੋਈ ਨਕਸ਼ਾ ਮਨਜ਼ੂਰ ਕਰਵਾਇਆ ਗਿਆ ਹੈ ਅਤੇ ਨਾ ਹੀ ਪਾਰਕਿੰਗ ਲਈ ਨਿਰਧਾਰਤ ਜਗ੍ਹਾ ਛੱਡੀ ਗਈ ਹੈ, ਜੋ ਕਿ ਨਗਰ ਨਿਗਮ ਦੇ ਨਿਯਮਾਂ ਦੀ ਸਿੱਧੀ ਉਲੰਘਣਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮੌਜੂਦਾ ਬਿਲਡਰ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਅਤੇ ਬਿਨਾਂ ਨਿਯਮਾਂ ਦੀ ਪਾਲਣਾ ਕੀਤੇ ਦੁਬਾਰਾ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਾਰੇ ਮਾਮਲੇ ’ਚ ਬਿਲਡਿੰਗ ਵਿਭਾਗ ਦੀ ਢਿੱਲੀ ਅਤੇ ਲਾਪਰਵਾਹ ਕਾਰਵਾਈ ਕਾਰਨ ਬਿਲਡਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ ਅਤੇ ਨਿਯਮਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਜਾ ਰਹੀ ਹੈ।
ਇਸ ਤਰ੍ਹਾਂ ਦੀ ਨਜਾਇਜ਼ ਉਸਾਰੀ ਨਾਲ ਨਾ ਸਿਰਫ਼ ਟ੍ਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਵਧੇਗੀ, ਸਗੋਂ ਸਰਕਾਰ ਦੇ ਸਰਕਾਰੀ ਰੈਵਨਿਊ ਨੂੰ ਵੀ ਭਾਰੀ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਆਮ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸੰਬੰਧਤ ਵਿਭਾਗ ਤੁਰੰਤ ਮੌਕੇ ’ਤੇ ਜਾਂਚ ਕਰਕੇ ਨਜਾਇਜ਼ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰੇ, ਤਾਂ ਜੋ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
![]()

