ਜਲੰਧਰ TTP: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਵਿਖੇ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਹੋਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵੀ ਹਾਜ਼ਰ ਰਹੇ।
ਮੁਲਾਕਾਤ ਦੌਰਾਨ ਪੰਜਾਬ ਵਿੱਚ ਨਸ਼ਾਮੁਕਤ ਸਮਾਜ ਅਤੇ ਪਰਿਆਵਰਨ ਸੰਰੱਖਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਮਾਜਿਕ ਸੁਧਾਰਾਂ ਲਈ ਸਭ ਵਰਗਾਂ ਦਾ ਸਾਂਝਾ ਯਤਨ ਜ਼ਰੂਰੀ ਹੈ।
ਉਨ੍ਹਾਂ ਡੇਰਾ ਵੱਲੋਂ ਨਸ਼ਾਮੁਕਤ ਜੀਵਨ ਅਤੇ ਸਫ਼ਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਆਧਿਆਤਮਿਕ ਮਾਰਗਦਰਸ਼ਨ ਨਾਲ ਸਮਾਜ ਵਿੱਚ ਸੰਸਕਾਰ, ਅਨੁਸ਼ਾਸਨ ਅਤੇ ਸੇਵਾ ਭਾਵਨਾ ਮਜ਼ਬੂਤ ਹੁੰਦੀ ਹੈ, ਜੋ ਪੰਜਾਬ ਦੀ ਤਰੱਕੀ ਲਈ ਲਾਜ਼ਮੀ ਹੈ।



