ਖਰੜ ਵਿੱਚ ਪਾਣੀ ਦੀ ਕਮੀ ਨੂੰ ਲੈ ਕੇ ਲੋਕਾਂ ਦਾ ਗੁੱਸਾ ਉਸ ਸਮੇਂ ਫੁੱਟ ਪਿਆ ਜਦੋਂ ਸਟੇਜ ‘ਤੇ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਸੰਬੋਧਨ ਕਰ ਰਹੀ ਸੀ। ਲੋਕਾਂ ਨੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਾਅਰੇਬਾਜ਼ੀ ਕਰਦਿਆਂ ਹੰਗਾਮਾ ਸ਼ੁਰੂ ਕਰ ਦਿੱਤਾ। ਵਿਧਾਇਕਾ ਵੱਲੋਂ ਵਾਰ-ਵਾਰ ਸ਼ਾਂਤ ਰਹਿਣ ਅਤੇ ਬੈਠਣ ਦੀ ਅਪੀਲ ਕੀਤੀ ਗਈ, ਪਰ ਭੀੜ ਸੁਣਨ ਲਈ ਤਿਆਰ ਨਹੀਂ ਸੀ।
ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਾਣੀ ਦੀ ਸਪਲਾਈ ਦੀ ਜ਼ਿੰਮੇਵਾਰੀ ਉਹਨਾਂ ਦੀ ਹੈ ਅਤੇ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪਾਣੀ ਦਾ ਇੰਤਜ਼ਾਮ ਕੀਤਾ ਜਾਵੇਗਾ, ਪਰ ਇਸ ਦੇ ਬਾਵਜੂਦ ਲੋਕ ਗੁੱਸੇ ਵਿੱਚ ਆਪਣੀਆਂ ਸਮੱਸਿਆਵਾਂ ਰੱਖਦੇ ਰਹੇ।
ਵਿਧਾਇਕਾ ਨੇ ਮੁੜ ਮੁੜ ਸਮਝਾਇਆ ਕਿ ਜਦ ਤੱਕ ਪਾਣੀ ਨਹੀਂ ਆ ਜਾਂਦਾ, ਉਹ ਖੁਦ ਇਸ ਮਾਮਲੇ ਦੀ ਜ਼ਿੰਮੇਵਾਰੀ ਨਿਭਾਉਣਗੀਆਂ। ਇਸ ਤੋਂ ਬਾਅਦ ਕੁਝ ਲੋਕ ਸ਼ਾਂਤ ਹੋ ਗਏ, ਪਰ ਕੁਝ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਪਾਣੀ ਦੀ ਸਪਲਾਈ ਬਹਾਲ ਨਾ ਹੋਈ ਤਾਂ ਉਹ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਣਗੇ।
ਖਰੜ: ਪਾਣੀ ਦੀ ਕਮੀ ਨੂੰ ਲੈ ਕੇ AAP ਵਿਧਾਇਕਾ ਅਨਮੋਲ ਗਗਨ ਮਾਨ ਦੇ ਭਾਸ਼ਣ ਦੌਰਾਨ ਹੰਗਾਮਾ
