ਜਲੰਧਰ (ਮਨਪ੍ਰੀਤ) :
ਬਾਬਾ ਦੀਪ ਸਿੰਘ ਜੀ ਸੇਵਾ ਦਲ ਅਤੇ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲਿਆਂ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਛੇਵਾਂ ਜਨਮ ਦਿਹਾੜਾ ਗੁਰਦੁਆਰਾ ਡੇਰਾ ਸੰਤਗੜ੍ਹ, ਜਲੰਧਰ ਵਿਖੇ ਬੜੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਜੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਭਾਈ ਕੁਲਵਿੰਦਰ ਸਿੰਘ ਜੀ (ਖਰੜ ਵਾਲੇ), ਭਾਈ ਹਰਮਨਪ੍ਰੀਤ ਸਿੰਘ ਜੀ, ਭਾਈ ਗੁਰਮਨਪ੍ਰੀਤ ਸਿੰਘ ਜੀ (ਜਲੰਧਰ), ਬੱਚੀ ਜਗਮੀਤ ਕੌਰ ਅਤੇ ਬਾਬਾ ਗੁਰਚਰਨ ਸਿੰਘ ਜੀ (ਤਰਨਾ ਦਲ) ਵੱਲੋਂ ਗੁਰਮਤਿ ਕਥਾ ਕਰਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ।
ਭਾਈ ਭਗਵਾਨ ਸਿੰਘ ਜੀ ਜੋਹਲ ਨੇ ਆਪਣੇ ਵਿਚਾਰਾਂ ਰਾਹੀਂ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਸ਼ਹੀਦੀ ਰੂਹਾਨੀਅਤ ਬਾਰੇ ਸੰਗਤਾਂ ਨੂੰ ਪ੍ਰੇਰਿਤ ਕੀਤਾ। ਸਟੇਜ ਦੀ ਸੇਵਾ ਪੰਥ ਪ੍ਰਸਿੱਧ ਕਵੀ ਰਫ਼ੀ ਸਰਦਾਰ ਰਛਪਾਲ ਸਿੰਘ ਜੀ ਪਾਲ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ। ਬਾਬਾ ਲਾਲ ਸਿੰਘ ਜੀ ਧੀਣਾ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਹਾਜ਼ਰੀ ਭਰੀ।
ਇਸ ਸਮਾਗਮ ਵਿੱਚ ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਉਪਿੰਦਰ ਪਾਲ ਸਿੰਘ ਔਪੀ, ਮਝੈਲ ਨੰਨੂ, ਏਕ ਜੋਤ ਬਿਲਡਿੰਗ ਮਟੀਰੀਅਲ, ਹਰਜੋਤ ਸਿੰਘ ਲੱਕੀ, ਪ੍ਰੋਫੈਸਰ ਐਮ.ਪੀ. ਸਿੰਘ, ਰਵਿੰਦਰ ਪਾਲ ਸਿੰਘ ਕਾਕਾ, ਹਰਸਿਮਰਨ ਸਿੰਘ ਕਾਕੂ, ਜਸਬੀਰ ਸਿੰਘ ਦਕੋਹਾ, ਗੁਰਚਰਨ ਸਿੰਘ ਮੱਕੜ, ਇੰਸਪੈਕਟਰ ਸੁਖਦੇਵ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ ਰਹੇਜਾ, ਹਰਜੀਤ ਸਿੰਘ ਬਾਬਾ, ਅਮਰਜੀਤ ਸਿੰਘ ਬਜਾਜ, ਗੁਰਚਰਨ ਸਿੰਘ ਬਜਾਜ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਦੀ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਮਾਡਲ ਟਾਊਨ ਦੇ ਹੈਡ ਗ੍ਰੰਥੀ ਭਾਈ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ।
ਇਸ ਦੇ ਨਾਲ ਯੂਨਾਈਟਿਡ ਸਿੱਖ ਸਟੂਡੈਂਟ ਫੈਡਰੇਸ਼ਨ, ਖਾਲਸਾ ਕਾਲਜ ਦੇ ਪ੍ਰਧਾਨ ਪਵਨਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਿੰਘ ਵੀ ਸਮਾਗਮ ਵਿੱਚ ਸ਼ਾਮਲ ਹੋਏ।
ਆਖ਼ਰ ਵਿੱਚ ਬਾਬਾ ਭਗਵਾਨ ਸਿੰਘ ਜੀ ਹਰਖੋਵਾਲੀਏ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ (ਗਤਕਾ ਮਾਸਟਰ) ਅਤੇ ਹਰਜਿੰਦਰ ਸਿੰਘ ਜਿੰਦਾ ਵੱਲੋਂ ਸਮੂਹ ਆਈਆਂ ਹੋਈਆਂ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ।


