ਜਲੰਧਰ (ਸੁਮਿਤ ਕੁਮਾਰ) : ਸ਼ਹਿਰ ਦੇ ਫੁਟਬਾਲ ਚੌਂਕ ਤੋਂ ਬਸਤੀ ਰੋਡ ਉੱਪਰ, ਭਾਟੀਆ ਆਈ ਹਸਪਤਾਲ ਦੇ ਨਾਲ ਅਤੇ ਗੰਗਾ ਹਸਪਤਾਲ ਦੇ ਸਾਹਮਣੇ ਸਥਿਤ ਆਰ.ਕੇ. ਚਿਕਨ ਕੋਰਨਰ ਵਾਲੀ ਬਿਲਡਿੰਗ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਈ ਹੈ। ਇੱਥੇ ਬਿਲਡਿੰਗ ਦੀ ਤੀਸਰੀ ਮੰਜ਼ਿਲ ਨਜਾਇਜ਼ ਤਰੀਕੇ ਨਾਲ ਬਣਾਈ ਜਾ ਰਹੀ ਹੋਣ ਦੇ ਦੋਸ਼ ਲੱਗੇ ਹਨ।
ਸ਼ਿਕਾਇਤ ਅਨੁਸਾਰ ਇਸ ਉਸਾਰੀ ਲਈ ਨਗਰ ਨਿਗਮ ਤੋਂ ਕੋਈ ਨਕਸ਼ਾ ਪਾਸ ਨਹੀਂ ਕਰਾਇਆ ਗਿਆ ਅਤੇ ਨਾ ਹੀ ਸਰਕਾਰ ਨੂੰ ਲਾਗੂ ਫੀਸ ਜਾਂ ਰੈਵਨਿਊ ਅਦਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਲਡਿੰਗ ਬਾਇਲੋਜ਼ ਦੀ ਖੁੱਲ੍ਹੀ ਉਲੰਘਣਾ ਕਰਦੇ ਹੋਏ ਕੰਮ ਜਾਰੀ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਣ ਦਾ ਵੀ ਅੰਦेशा ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਅਤੇ ਵਪਾਰਕ ਇਲਾਕੇ ਵਿੱਚ ਇਸ ਤਰ੍ਹਾਂ ਦੀ ਗੈਰਕਾਨੂੰਨੀ ਉਸਾਰੀ ਭਵਿੱਖ ਵਿੱਚ ਸੁਰੱਖਿਆ ਲਈ ਵੀ ਖਤਰਾ ਬਣ ਸਕਦੀ ਹੈ। ਉਨ੍ਹਾਂ ਨੇ ਨਗਰ ਨਿਗਮ ਜਲੰਧਰ ਤੋਂ ਮਾਮਲੇ ਦੀ ਤੁਰੰਤ ਜਾਂਚ ਕਰਕੇ ਗੈਰਕਾਨੂੰਨੀ ਉਸਾਰੀ ਰੋਕਣ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਹੁਣ ਦੇਖਣਾ ਇਹ ਹੈ ਕਿ ਨਗਰ ਨਿਗਮ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦਾ ਹੈ ਅਤੇ ਕੀ ਸ਼ਹਿਰ ਵਿੱਚ ਚੱਲ ਰਹੀਆਂ ਨਜਾਇਜ਼ ਉਸਾਰੀਆਂ ‘ਤੇ ਸਖ਼ਤੀ ਨਾਲ ਰੋਕ ਲੱਗੇਗੀ ਜਾਂ ਨਹੀਂ।

![]()
![]()
![]()
![]()

![]()
