ਜਲੰਧਰ ਦੇ ਦਿਓਲ ਨਗਰ ਸਥਿਤ ਨਾਖਾਂ ਵਾਲੇ ਬਾਗ ਦੇ ਨੇੜੇ ਹੋਲੀ ਦੇ ਪਵਿੱਤਰ ਤਿਉਹਾਰ ਮੌਕੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਕੁਝ ਪ੍ਰਵਾਸੀਆਂ ਵਿਚਕਾਰ ਭਾਰੀ ਵਿਵਾਦ ਹੋ ਗਿਆ। ਜਾਣਕਾਰੀ ਮੁਤਾਬਕ ਗੱਲਬਾਤ ਤੋਂ ਸ਼ੁਰੂ ਹੋਇਆ ਇਹ ਝਗੜਾ ਕੁਝ ਹੀ ਸਮੇਂ ਵਿੱਚ ਹੱਥਾਪਾਈ ਵਿੱਚ ਤਬਦੀਲ ਹੋ ਗਿਆ ਅਤੇ ਲੜਾਈ ਇੰਨੀ ਭਿਆਨਕ ਹੋ ਗਈ ਕਿ ਇਕ ਪ੍ਰਵਾਸੀ ਦਾ ਕੰਨ ਹੀ ਉਤਰ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਹੋਲੀ ਵਰਗੇ ਖੁਸ਼ੀਆਂ ਭਰੇ ਤਿਉਹਾਰ ਦੇ ਦਿਨ ਇਸ ਤਰ੍ਹਾਂ ਦੀ ਘਟਨਾ ਨਾਲ ਮਾਹੌਲ ਗਰਮਾ ਗਿਆ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੀ ਹੈ ਅਤੇ ਅਜਿਹੀਆਂ ਘਟਨਾਵਾਂ ‘ਤੇ ਕਿਵੇਂ ਰੋਕ ਲਗਾਈ ਜਾਂਦੀ ਹੈ।
(Time TV Punjab)

