ਭਾਗ – 6 ::: ਮਾਮੇ ਦਾ ਢਾਬਾ ਸ਼ਰਾਬ ਕਾਂਡ – ਪੁਲਿਸ ਦੀ ਖਾਮੋਸ਼ੀ ‘ਤੇ ਵੱਡੇ ਸਵਾਲ

TIME TV PUNJAB EXCLUSIVE: ਕਾਰਵਾਈ ਕਿੱਥੇ ਹੈ? ਸ਼ਹਿਰ ਦੇ ਵਿਚਕਾਰ ਖੁੱਲ੍ਹੇਆਮ ਨਜਾਇਜ਼ ਸ਼ਰਾਬ ਦਾ ਸੇਵਨ

ਜਲੰਧਰ ਦੇ ਵਰਕਸ਼ਾਪ ਚੌਂਕ ਨੇੜੇ ਸਥਿਤ “ਮਾਮੇ ਦਾ ਢਾਬਾ” ਪਿਛਲੇ ਕਈ ਦਿਨਾਂ ਤੋਂ ਨਜਾਇਜ਼ ਤਰੀਕੇ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਹੈ। ਇਸ ਸਬੰਧੀ ਕਈ ਖੁਲਾਸੇ ਸਾਹਮਣੇ ਆਉਣ ਅਤੇ ਲਗਾਤਾਰ ਖਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਅੱਜ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਢੰਗ ਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।
ਇਹ ਗੱਲ ਲੋਕਾਂ ਵਿੱਚ ਵੱਡਾ ਸਵਾਲ ਖੜਾ ਕਰ ਰਹੀ ਹੈ ਕਿ ਆਖ਼ਿਰ ਕਾਰਵਾਈ ਕਿਉਂ ਨਹੀਂ ਹੋ ਰਹੀ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸ਼ਹਿਰ ਦੇ ਵਿਚਕਾਰ ਇੱਕ ਢਾਬੇ ‘ਤੇ ਖੁੱਲ੍ਹੇਆਮ ਸ਼ਰਾਬ ਪਿਲਾਈ ਜਾ ਰਹੀ ਹੈ ਅਤੇ ਇਸ ਦੇ ਬਾਵਜੂਦ ਵੀ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਜਾ ਰਿਹਾ ਤਾਂ ਇਸ ਤੋਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਿੱਧਾ ਸਵਾਲ ਉੱਠਦਾ ਹੈ।
ਸੂਤਰਾਂ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਕਈ ਵਾਰ ਧਿਆਨ ਦਿਵਾਇਆ ਗਿਆ, ਪਰ ਫਿਰ ਵੀ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ। “ਮਾਮੇ ਦਾ ਢਾਬਾ” ਅਜੇ ਵੀ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਨਜਾਇਜ਼ ਤਰੀਕੇ ਨਾਲ ਸ਼ਰਾਬ ਪਿਲਾਉਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।
ਸਵਾਲ ਇਹ ਵੀ ਉੱਠ ਰਿਹਾ ਹੈ ਕਿ ਜਦੋਂ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੈ ਤਾਂ ਫਿਰ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਲੋਕਾਂ ਦੀ ਮੰਗ ਹੈ ਕਿ ਜੇਕਰ ਕਾਨੂੰਨ ਦੀ ਉਲੰਘਣਾ ਹੋ ਰਹੀ ਹੈ ਤਾਂ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।
TIME TV PUNJAB ਦੀ ਇਹ ਐਕਸਕਲੂਸਿਵ ਰਿਪੋਰਟ ਲਗਾਤਾਰ ਇਸ ਮਾਮਲੇ ਨੂੰ ਉਜਾਗਰ ਕਰ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਜਲੰਧਰ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਕਦ ਤੱਕ ਕਾਰਵਾਈ ਕਰਦਾ ਹੈ ਅਤੇ ਕੀ ਇਸ ਢਾਬੇ ‘ਤੇ ਚੱਲ ਰਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੋਈ ਸਖ਼ਤ ਕਦਮ ਚੁੱਕਿਆ ਜਾਂਦਾ ਹੈ ਜਾਂ ਨਹੀਂ।
(ਜਾਰੀ…)