📍 ਜਲੰਧਰ (ਮਨਪ੍ਰੀਤ) :
ਆਮ ਆਦਮੀ ਪਾਰਟੀ ਜਲੰਧਰ ਸ਼ਹਿਰੀ ਦੇ ਯੂਥ ਵਿੰਗ ਵਿੱਚ ਗਗਨਦੀਪ ਸਿੰਘ ਅਸੀਜਾ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਮੌਕੇ ਗਗਨਦੀਪ ਸਿੰਘ ਅਸੀਜਾ ਵੱਲੋਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਧੰਨਵਾਦ ਪ੍ਰਗਟ ਕੀਤਾ ਗਿਆ।
ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਕੌਂਸਲਰ ਮਨੀਸ਼ ਕਰਲੂਪਿਆ, ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਅਤੇ ਹੋਰ ਸਾਥੀ ਵੀ ਹਾਜ਼ਰ ਰਹੇ। ਸਮੂਹ ਆਗੂਆਂ ਨੇ ਗਗਨਦੀਪ ਸਿੰਘ ਅਸੀਜਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।



