ਜਲੰਧਰ, 8 ਮਈ — ਕ੍ਰਾਂਤੀਕਾਰੀ ਪ੍ਰੈਸ ਕਲੱਬ ਪੰਜਾਬ ਦੇ ਪ੍ਰਧਾਨ ਅਨਿਲ ਵਰਮਾ ਕ੍ਰਾਂਤੀਕਾਰੀ ਦਾ ਅੱਜ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ‘ਤੇ ਪੱਤਰਕਾਰ ਭਾਈਚਾਰੇ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਕਈ ਲੋਕਾਂ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਗਈਆਂ।
ਅਨਿਲ ਵਰਮਾ ਕ੍ਰਾਂਤੀਕਾਰੀ ਪਿਛਲੇ ਕਈ ਸਾਲਾਂ ਤੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਲਗਾਤਾਰ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ। ਉਹਨਾਂ ਵੱਲੋਂ ਜਲੰਧਰ ਪੁਲਿਸ ਪ੍ਰਸ਼ਾਸਨ ਨੂੰ ਸਮੇਂ-ਸਮੇਂ ‘ਤੇ ਗੈਰ ਕਾਨੂੰਨੀ ਕੰਮਾਂ ਅਤੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਦੀ ਜਾਣਕਾਰੀ ਦੇ ਕੇ ਕਾਰਵਾਈ ਕਰਵਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਗਿਆ ਹੈ। ਇਸ ਤੋਂ ਇਲਾਵਾ ਉਹ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਸਮਾਜਿਕ ਮੁੱਦਿਆਂ ਨੂੰ ਉਭਾਰਦੇ ਆਏ ਹਨ।
ਇਸ ਖਾਸ ਮੌਕੇ ‘ਤੇ Time TV Punjab ਵੱਲੋਂ ਅਤੇ ਏਕਤਾ ਪ੍ਰੈਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਮਿਤ ਕੁਮਾਰ ਵੱਲੋਂ ਅਨਿਲ ਵਰਮਾ ਕ੍ਰਾਂਤੀਕਾਰੀ ਨੂੰ ਜਨਮ ਦਿਨ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਗਈਆਂ। ਉਹਨਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਉੱਚਾਈਆਂ ਹਾਸਲ ਕਰਨ ਦੀ ਕਾਮਨਾ ਵੀ ਕੀਤੀ ਗਈ।
