Jalandhar ਦੇ ਤਿਲਕ ਨਗਰ ਗਲੀ ਨੰਬਰ 1 ਤੋਂ ਇੱਕ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਨੇਸ਼ ਨਾਮ ਦਾ ਨੌਜਵਾਨ, ਜੋ ਲੱਕੜ ਦੇ ਕਾਰੋਬਾਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਕੱਲ੍ਹ ਸਵੇਰੇ ਤਕਰੀਬਨ 11 ਵਜੇ ਆਪਣੇ ਕੰਮ ਲਈ ਘਰ ਤੋਂ ਨਿਕਲਿਆ ਸੀ, ਪਰ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਿਨੇਸ਼ ਦਾ ਮੋਬਾਈਲ ਵੀ ਸੰਪਰਕ ਤੋਂ ਬਾਹਰ ਆ ਰਿਹਾ ਹੈ ਅਤੇ ਕਈ ਥਾਵਾਂ ਤੇ ਭਾਲ ਕਰਨ ਦੇ ਬਾਵਜੂਦ ਉਸਦਾ ਕੋਈ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਬਹੁਤ ਚਿੰਤਿਤ ਅਤੇ ਪਰੇਸ਼ਾਨ ਹੈ।
ਗੁੰਮ ਹੋਏ ਨੌਜਵਾਨ ਦੀ ਮਾਤਾ ਨੇ ਜਲੰਧਰ ਵਾਸੀਆਂ ਅਤੇ ਸਮਾਜਿਕ ਸੰਸਥਾਵਾਂ ਕੋਲ ਭਾਵੁਕ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਦਿਨੇਸ਼ ਕਿਤੇ ਵੀ ਦਿਖਾਈ ਦੇਵੇ ਜਾਂ ਉਸ ਬਾਰੇ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਮੋਬਾਈਲ ਨੰਬਰ +91 62809 16978 ‘ਤੇ ਸੰਪਰਕ ਕਰਕੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਜਾਵੇ।
ਇਲਾਕਾ ਨਿਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਤੁਰੰਤ ਕਾਰਵਾਈ ਕਰਨ ਅਤੇ ਨੌਜਵਾਨ ਦੀ ਭਾਲ ਲਈ ਯਤਨ ਤੇਜ਼ ਕਰਨ ਦੀ ਮੰਗ ਕੀਤੀ ਹੈ। ਸਮਾਜ ਸੇਵੀ ਲੋਕਾਂ ਨੇ ਵੀ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਖਬਰ ਨੂੰ ਵੱਧ ਤੋਂ ਵੱਧ ਸ਼ੇਅਰ ਕੀਤਾ ਜਾਵੇ ਤਾਂ ਜੋ ਗੁੰਮ ਹੋਏ ਨੌਜਵਾਨ ਨੂੰ ਜਲਦੀ ਤੋਂ ਜਲਦੀ ਉਸਦੇ ਪਰਿਵਾਰ ਨਾਲ ਮਿਲਾਇਆ ਜਾ ਸਕੇ।



