ਜਲੰਧਰ, 5 ਜੂਨ: ਥਾਣਾ ਡਿਵੀਜ਼ਨ ਨੰਬਰ 5 ਜਲੰਧਰ ਦੇ ਜੂਡੀਸ਼ੀਅਲ ਮਾਲਖਾਨੇ ਵਿੱਚ ਲੰਬੇ ਸਮੇਂ ਤੋਂ ਖੜ੍ਹੇ 345 ਵੱਖ-ਵੱਖ ਕਿਸਮ ਦੇ ਵਾਹਨਾਂ ਨੂੰ ਲੈ ਕੇ ਪੁਲਿਸ ਵੱਲੋਂ ਜਨਤਕ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਹ ਵਾਹਨ ਕਾਫੀ ਪੁਰਾਣੇ ਅਤੇ ਖਸਤਾ ਹਾਲਤ ਵਿੱਚ ਮਾਲਖਾਨੇ ਵਿੱਚ ਖੜ੍ਹੇ ਹਨ ਅਤੇ ਇਨ੍ਹਾਂ ਦੇ ਮਾਲਕਾਂ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਹੁਣ ਤੱਕ ਕੋਈ ਵੀ ਮਾਲਕ ਟਰੇਸ ਨਹੀਂ ਹੋ ਸਕਿਆ।
ਪੁਲਿਸ ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਸੂਚੀ ਵਿੱਚ ਦਰਜ 345 ਵਾਹਨਾਂ ਵਿੱਚੋਂ ਕਿਸੇ ਦਾ ਵਾਹਨ ਹੈ ਤਾਂ ਉਹ ਆਪਣੇ ਵਾਹਨ ਨਾਲ ਸਬੰਧਤ ਅਸਲੀ ਦਸਤਾਵੇਜ਼ ਲੈ ਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜੂਡੀਸ਼ੀਅਲ ਮਾਲਖਾਨਾ, ਥਾਣਾ ਡਿਵੀਜ਼ਨ ਨੰਬਰ 5 ਜਲੰਧਰ ਵਿਖੇ ਪਹੁੰਚ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਿਰਧਾਰਿਤ ਸਮੇਂ ਅੰਦਰ ਕੋਈ ਦਾਅਵਾ ਨਾ ਆਉਣ ਦੀ ਸੂਰਤ ਵਿੱਚ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਲਈ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਕੀਤੀ ਗਈ ਸੂਚੀ ਦੀ ਜਾਂਚ ਕਰਕੇ ਸਮੇਂ ਸਿਰ ਸੰਪਰਕ ਕਰਨ।

