ਪਿੰਡ ਬੱਡੋਂ ਵਿਖੇ ਕੋਰੋਟਾਣਾ ਗੋਤ ਜਠੇਰਿਆਂ ਦੇ ਸਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ

ਹੁਸ਼ਿਆਰਪੁਰ, 23 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਬੱਡੋਂ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਕੋਟੋਟਾਣਾ ਗੋਤ ਜਠੇਰਿਆਂ ਦੇ ਸਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਕੋਰੋਟਾਣਾ ਗੋਤ ਜਠੇਰਿਆਂ ਦੇ ਸਲਾਨਾ ਜੋੜ ਮੇਲੇ ਮਹਾਨ ਗੁਰਮਤਿ ਸਮਾਗਮ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿੱਚ ਭਾਈ ਜਗਦੀਸ਼ ਸਿੰਘ ਜਲਪੋਤਾ, ਭਾਈ ਭਗਤ ਸਿੰਘ ਬੱਡੋਂ ਤੋਂ ਇਲਾਵਾ ਹੋਰ ਪੰਥ ਪ੍ਰਸਿੱਧ ਰਾਗੀ ਜੱਥੇ ਗੁਰਬਾਣੀ ਗੁਰਇਤਿਹਾਸ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ਼੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲਾ ਬਦਲਣ ਦੀ ਸੇਵਾ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਦੌਰਾਨ ਮੁੱਖ ਮਹਿਮਾਨ ਡਾਕਟਰ ਇਸ਼ਾਕ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਹਾਜ਼ਰੀ ਭਰੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਆਏ ਹੋਏ ਰਾਗੀ ਜੱਥੇ, ਪ੍ਰਮੁੱਖ ਸਖਸ਼ੀਅਤਾਂ ਅਤੇ ਸਹਿਯੋਗੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਦੋਰਾਨ ਪ੍ਰਧਾਨ ਬਲਵੀਰ ਸਿੰਘ, ਪਰਮਿੰਦਰ ਸਿੰਘ ਕਾਕਾ ਖਜਾਨਚੀ, ਸੁਰਿੰਦਰ ਸਿੰਘ ਮੋਨਾ, ਠੇਕੇਦਾਰ ਮੋਹਣਪਾਲ ਸਿੰਘ ਰਿੱਕੀ ਬਲਾਕ ਪ੍ਰਧਾਨ ਚੱਬੇਵਾਲ, ਸਰਪੰਚ ਡਾਕਟਰ ਬਲਵਿੰਦਰ ਸਿੰਘ, ਡਾਕਟਰ ਸੁਖਦੇਵ ਸਿੰਘ,ਜਸਪ੍ਰੀਤ ਸਿੰਘ, ਰਾਮ ਲਾਲ, ਕੇਵਲ ਸਿੰਘ, ਹਰਭਜਨ ਸਿੰਘ, ਜਤਿੰਦਰ ਸਿੰਘ ਟੀਟਾ, ਰਾਜ ਕੁਮਾਰ, ਸੰਦੀਪ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਹਰਸ਼ਦੀਪ ਸਿੰਘ, ਗਗਨਦੀਪ ਸਿੰਘ, ਵਿਜੈ ਕੁਮਾਰ, ਲਖਵਿੰਦਰ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।

 

ਇਸ ਮੌਕੇ ਸਮਾਗਮ ਦੌਰਾਨ ਛਬੀਲ ਅਤੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਪ੍ਰੋਗਰਾਮ ਦੀ ਜਾਣਕਾਰੀ ਸੁਰਿੰਦਰ ਸਿੰਘ ਮੋਨਾ ਨੇ ਪ੍ਰੈਸ ਨੂੰ ਦਿੱਤੀ।