ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਇੱਕ ਕਰਾਰਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 40 ਤੋਂ ਪ੍ਰਮੁੱਖ ਸਮਾਜ ਸੇਵਕ ਹਰਪਾਲ ਆਪਣੇ ਦਰਜਨਾਂ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ

ਹੁਸ਼ਿਆਰਪੁਰ,23 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਇੱਕ ਕਰਾਰਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 40 ਤੋਂ ਪ੍ਰਮੁੱਖ ਸਮਾਜ ਸੇਵਕ ਹਰਪਾਲ ਆਪਣੇ ਦਰਜਨਾਂ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਹਲਕਾ ਇੰਚਾਰਜ ਸੰਜੀਵ ਤਲਵਾਰ ਵੱਲੋਂ ਹਰਪਾਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਕਰਦਿਆਂ ਸਮਾਜ ਸੇਵੀ ਹਰਪਾਲ ਨੇ ਕਿਹਾ ਕਿ “ਭਾਰਤੀ ਜਨਤਾ ਪਾਰਟੀ ਦੀ ਕਰਨੀ ਅਤੇ ਕਥਨੀ ਵਿੱਚ ਬਹੁਤ ਵੱਡਾ ਅੰਤਰ ਹੈ। ਮੈਂ ਅਤੇ ਮੇਰੇ ਸਾਥੀ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੁਆਰਾ ਪੰਜਾਬ ਵਿੱਚ ਕੀਤੇ ਗਏ ਇਤਿਹਾਸਕ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਭਰੋਸਾ ਜਤਾਉਂਦੇ ਹੋਏ ਪਾਰਟੀ ਵਿੱਚ ਸ਼ਾਮਿਲ ਹੋਏ ਹਾਂ।”
ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਸੰਜੀਵ ਤਲਵਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੇਵਲ ਇੱਕ ਹੀ ਮੁੱਖ ਸੋਚ ਹੈ ਪ੍ਰਦੇਸ਼ ਵਿੱਚ ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਦਾ ਨਾਅਰਾ ਬੁਲੰਦ ਰੱਖਣਾ। ਉਨ੍ਹਾਂ ਅੱਗੇ ਕਿਹਾ ਪਾਰਟੀ ਵੱਖਵਾਦੀ ਅਤੇ ਪੱਖਵਾਦੀ ਸੋਚ ਤੋਂ ਪਰੇ ਹਟ ਕੇ ਕੇਵਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।ਪੂਰਾ ਮਾਣ ਹਰਪਾਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਅੰਦਰ ਹਰ ਇੱਕ ਵਰਕਰ ਨੂੰ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸਥਾਨਕ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।