ਪਿੰਡ ਮੌਜੋਮਜਾਰਾ ਵਿਖੇ ਪੀਰ ਬਾਬਾ ਮਾਹੀ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਨੂੰ

ਹੁਸ਼ਿਆਰਪੁਰ, 24 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਮੌਜੋਮਜਾਰਾ ਵਿਖੇ ਦਰਬਾਰ ਪੀਰ ਬਾਬਾ ਮਾਹੀ ਸ਼ਾਹ ਜੀ ਦੀ ਮਜ਼ਾਰ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਪੀਰ ਬਾਬਾ ਮਾਹੀ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਨੂੰ ਡੇਰੇ ਦੇ ਮੁੱਖ ਸੇਵਾਦਾਰ ਸਾਈਂ ਹਰਮੇਸ਼ ਚੰਦ ਮੌਜੋਮਜਾਰਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਾਈਂ ਹਰਮੇਸ਼ ਚੰਦ ਮੌਜੋਮਜਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲਾ ਮੌਕੇ ਚਿਰਾਗ, ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਪੰਜਾਬ ਦੇ ਨਾਮਵਰ ਕਲਾਕਾਰਾਂ ਪੁੱਜ ਕੇ ਹਾਜ਼ਰੀ ਭਰ ਰਹੇ ਹਨ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਛਬੀਲ , ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।