ਹੁਸ਼ਿਆਰਪੁਰ, 25 ਜੂਨ (ਹਰਵਿੰਦਰ ਸਿੰਘ ਭੁੰਗਰਨੀ)
ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਤਨਖਾਹਾਂ ਲੰਬੇ ਸਮੇਂ ਤੋਂ ਜਾਰੀ ਨਾ ਹੋਣ ਕਾਰਨ ਰੋਸ ਵਧਦਾ ਜਾ ਰਿਹਾ ਹੈ। ਏਡਿਡ ਸਕੂਲ ਕਰਮਚਾਰੀ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਦਿਨੀ ਹੋਈ ਮੀਟਿੰਗ ਵਿੱਚ ਤਨਖਾਹਾਂ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਜ਼ਿਲ੍ਹੇ ਦੇ ਅਧਿਆਪਕਾਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ।
ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਅੱਜ ਜਥੇਬੰਦੀ ਦੇ ਆਗੂਆਂ ਵੱਲੋਂ ਮੁਹਾਲੀ ਵਿਖੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ।ਮੁੱਖ ਦਫ਼ਤਰ ਵਲੋਂ ਕਿਸੀ ਵੀ ਜ਼ਿਲ੍ਹੇ ਦੀ ਤਨਖਾਹ ਗਰਾਂਟ ਜਾਰੀ ਨਹੀਂ ਕੀਤੀ ਗਈ ।ਉਹਨਾਂ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਹੋਰ ਕਰਮਚਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਦੌਰਾਨ ਤਨਖਾਹਾਂ ਜਲਦ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਉਹਨਾਂ ਕਿਹਾ ਕਿ
4 ਜੂਨ ਨੂੰ ਸਿੱਖਿਆ ਵਿਭਾਗ ਨੂੰ ਲਿਖਤੀ ਮੀਟਿੰਗ ਆਫ ਮਿਨਟਸ ਦਿੱਤਾ ਗਿਆ ਪਰ ਨਾ ਮਿਲਣ ਦੇ ਬਹਾਨੇ ਮੀਟਿੰਗ ਨਹੀਂ ਕੀਤੀ ਗਈ ।ਏਡਿਡ ਸਕੂਲਾਂ ਤੋਂ ਸੇਵਾ ਮੁਕਤ ਹੋਏ ਅਧਿਆਪਕਾਂ ਦੇ ਢਾਈ ਢਾਈ ਸਾਲ ਤੋਂ ਪੀ ਪ ਓ ਆਰਡਰ ਪੈਂਡਿੰਗ ਹਨ । ਸਿਫਾਰਸ਼ੀਆਂ ਤੇ ਮਿਲ ਕੇ ਜਾਣ ਵਾਲਿਆਂ ਦੇ ਕੇਸ ਲਾਈਨ ਤੋੜ.ਕੇ ਤਰਜੀਹ ਤੇ ਕੀਤੇ ਗਏ ਹਨ ।ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਵੱਲੋਂ ਜਲਦ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਡੀਪੀਆਈ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਕੇ ਉਨ੍ਹਾਂ ਨੂੰ ਆ ਰਹੀਆਂ ਆਰਥਿਕ ਮੁਸ਼ਕਲਾਂ ਤੋਂ ਰਾਹਤ ਦਿੱਤੀ ਜਾਵੇ।ਇਸ ਮੌਕੇ ਮਹੇਸ਼ ਗੌਤਮ, ਗੁਰਦੀਪ ਸਿੰਘ, ਬਲਵੰਤ ਕੌਰ ਤੇ ਹੋਰ ਵੀ ਹਾਜ਼ਰ ਸਨ ।
ਫੋਟੋ ਜਾਣਕਾਰੀ ਦਿੰਦੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਹੋਰ ਆਗੂ

