ਹੁਸ਼ਿਆਰਪੁਰ, 25 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਪੱਟੀ ਵਿਖੇ ਦਰਬਾਰ ਬਾਬਾ ਸ਼ਾਹ ਮਸਤ ਜੀ ਸਯੱਦ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਬਾਬਾ ਸ਼ਾਹ ਮਸਤ ਜੀ ਸਯੱਦ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25-26 ਜੂਨ ਨੂੰ ਮੁੱਖ ਸੇਵਾਦਾਰ ਸੁੱਖਾ ਸੰਘਾ ਪੱਟੀ ਦੀ ਅਗਵਾਈ ਹੇਠ ਕਰਵਾਇਆ ਗਿਆ ਹੈ। ਇਸ ਮੌਕੇ ਮੁੱਖ ਸੇਵਾਦਾਰ ਸੁੱਖਾ ਸੰਘਾ ਪੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਚਿਰਾਗ, ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 25-26 ਜੂਨ ਨੂੰ ਦੋਵੇਂ ਦਿਨ ਪੰਜਾਬ ਦੇ ਨਾਮਵਰ ਕਲਾਕਾਰ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸਲਾਨਾ ਜੋੜ ਮੇਲੇ ਮੌਕੇ ਪੰਜਾਬ ਦੇ ਨਾਮਵਰ ਕਲਾਕਾਰ ਹਰਦੀਪ ਬੱਲ ਕਨੋਡਾ, ਚਰਨ ਖੈੜੀਆ, ਅਰੁਨ ਗੋਸੁਆਮੀ, ਦਰਸ਼ਨ ਲੱਖੇਵਾਲ, ਰੋਸ਼ਨ ਬੱਲ, ਜਗਪਾਲ ਸੰਧੂ, ਸੰਨੀ ਸਿਕੰਦਰ, ਗੁਰੀ ਧਾਰੀਵਾਲ ਇੰਟਰਨੈਸ਼ਨਲ ਸੂਫ਼ੀ ਗਾਇਕ, ਮਾਨਵ ਸਹੋਤਾ ਆਦਿ ਕਲਾਕਾਰ ਪੀਰਾਂ ਦੀ ਮਹਿਫ਼ਲ ਸਜਾਣਾਉਣੇ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 26 ਜੂਨ ਨੂੰ ਸਲਾਨਾ ਜੋੜ ਮੇਲੇ ਦੀ ਸਮਾਪਤੀ ਉਪਰੰਤ ਸ਼ਾਮ 04 ਵਜੇ ਪੱਟਕੇ ਦੀ ਕੁਸ਼ਤੀ ਭੁਪਿੰਦਰ ਅਜਨਾਲਾ ਅਤੇ ਅੰਕਿਤ ਮੱਥਰਾ ਵਿਚਕਾਰ ਕਰਵਾਈ ਜਾਵੇਗੀ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਵੱਖ ਵੱਖ ਦਰਬਾਰਾ ਤੋਂ ਫੱਕਰ ਫਕੀਰ ਪੁੱਜ ਕੇ ਹਾਜ਼ਰੀ ਭਰਨਗੇ। ਇਸ ਮੌਕੇ ਸਲਾਨਾ ਜੋੜ ਮੇਲੇ ਦੌਰਾਨ ਛਬੀਲ, ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿੰਡ ਪੱਟੀ ਵਿਖੇ ਬਾਬਾ ਸ਼ਾਹ ਮਸਤ ਜੀ ਸਯੱਦ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 26 ਜੂਨ ਨੂੰ
