ਹੁਸ਼ਿਆਰਪੁਰ, 26 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਦਿਹਾਣਾ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ 21 ਸੋਲਰ ਲਾਈਟਾਂ ਗ੍ਰਾਮ ਪੰਚਾਇਤ ਵੱਲੋਂ ਲਗਾਉਣ ਦਾ ਕੰਮ ਆਰੰਭ ਕੀਤਾ ਗਿਆ।ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਬਾਵਾ ਦਿਹਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ 21 ਸੋਲਰ ਲਾਈਟਾਂ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਿੱਚ ਵੱਖ ਵੱਖ ਥਾਵਾਂ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਬਾਵਾ ਦਿਹਾਣਾ ਅਤੇ ਸਮੂਹ ਗ੍ਰਾਮ ਪੰਚਾਇਤ ਦਿਹਾਣਾ ਵੱਲੋਂ ਪੰਜਾਬ ਸਰਕਾਰ, ਡਾਕਟਰ ਰਾਜ ਕੁਮਾਰ ਚੱਬੇਵਾਲ ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ, ਡਾਕਟਰ ਇਸ਼ਾਕ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਦਾ ਸੋਲਰ ਲਾਈਟਾਂ ਭੇਜਣ ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਬੁਹਤ ਜਲਦੀ ਪੂਰੇ ਪਿੰਡ ਵਿੱਚ ਸੋਲਰ ਲਾਈਟਾਂ ਲਗਾਈਆਂ ਜਾਣ ਗਈਆ।ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਬਾਵਾ ਦਿਹਾਣਾ, ਸੁਰਿੰਦਰ ਮੋਹਣ ਪੰਚ, ਇਕਬਾਲ ਸਿੰਘ ਪੰਚ, ਪ੍ਰਦੀਪ ਸਿੰਘ, ਰਾਜ ਕੁਮਾਰੀ ਪੰਚ, ਦਰਸ਼ਨਾਂ ਦੇਵੀ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਕੌਰ ਪੰਚ, ਨਰਿੰਦਰ ਸਿੰਘ ਪੰਚ, ਹਰਸ਼ ਜੰਜੂਆ, ਅਰਵਿੰਦਰ ਸਿੰਘ ਪੰਚ, ਠੇਕੇਦਾਰ ਮਦਨ ਲਾਲ, ਮਨਵੀਰ ਸਿੰਘ ਆਦਿ ਹਾਜ਼ਰ ਸਨ।
ਪਿੰਡ ਦਿਹਾਣਾ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ 21 ਸੋਲਰ ਲਾਈਟਾਂ ਗ੍ਰਾਮ ਪੰਚਾਇਤ ਵੱਲੋਂ ਲਗਾਉਣ ਦੀ ਆਰੰਭਤਾ ਕੀਤੀ
