ਹੁਸ਼ਿਆਰਪੁਰ, 26 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਭਾਮ ਗੁਰਦੁਆਰਾ ਸ਼੍ਰੀ ਗੁਰੂ ਦਰਬਾਰ ਸਹਿਬ ਵਿਖੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ, ਦਲ ਭੰਜਨ ਗੁਰ ਸੂਰਮਾ, ਪਾਤਸ਼ਾਹੀ ਛੇਵੀਂ ਧੰਨ ਧੰਨ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 28 ਜੂਨ ਨੂੰ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖਾਲਸਾ ਭਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਵਿਖੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ ਕਥਾ ਵਾਚਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਦੀਪ ਸਿੰਘ ਪ੍ਰੇਮਪੁਰ ਆਦਿ ਗੁਰਬਾਣੀ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਸਮਾਗਮ ਦੌਰਾਨ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿੰਡ ਭਾਮ ਵਿਖੇ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 28 ਜੂਨ ਨੂੰ
