ਪਿੰਡ ਰਹੱਲੀ ਵਿਖੇ ਬਾਬਾ ਨੂਰੇ ਖ਼ੁਦਾ ਬਾਬਾ ਮੰਗੂ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 30 ਜੂਨ ਨੂੰ

ਹੁਸ਼ਿਆਰਪੁਰ, 27 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਰਹੱਲੀ ਵਿਖੇ ਦਰਬਾਰ ਬਾਬਾ ਨੂਰੇ ਖ਼ੁਦਾ ਬਾਬਾ ਮੰਗੂ ਸ਼ਾਹ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਬਾਬਾ ਨੂਰੇ ਖ਼ੁਦਾ ਬਾਬਾ ਮੰਗੂ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 30 ਜੂਨ ਨੂੰ ਮੁੱਖ ਸੇਵਾਦਾਰ ਸਾਈਂ ਸੁਰਿੰਦਰ ਸਿੰਘ ਰਹੱਲੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਾਈਂ ਸੁਰਿੰਦਰ ਸਿੰਘ ਰਹੱਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਚਿਰਾਗ, ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਵੱਖ ਵੱਖ ਦਰਬਾਰਾ ਤੋਂ ਫੱਕਰ ਫਕੀਰ ਪੁੱਜ ਕੇ ਹਾਜ਼ਰੀ ਭਰਨਗੇ। ਇਸ ਮੌਕੇ ਸਲਾਨਾ ਜੋੜ ਮੇਲੇ ਦੌਰਾਨ ਪੰਜਾਬ ਦੇ ਨਾਮਵਰ ਕਲਾਕਾਰ ਅਜਮੇਰ ਹੀਰ ਲਕਸੀਹਾ, ਅਮਨ ਸਾਹਿਲ,ਦੇਵ ਸਹੋਤਾ ਆਦਿ ਕਲਾਕਾਰ ਪੀਰਾਂ ਦੀ ਮਹਿਫ਼ਲ ਸਜਾਣਾਉਣੇ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਅਵਤਾਰ ਲਕਸੀਹਾ ਇੰਟਰਨੈਸ਼ਨਲ ਐਂਕਰ ਸਟੇਜ ਸਕੱਤਰ ਦੀ ਸੇਵਾ ਕਰਨਗੇ। ਇਸ ਮੌਕੇ ਸਲਾਨਾ ਜੋੜ ਮੇਲੇ ਦੌਰਾਨ ਛਬੀਲ, ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।