ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਜਾਣ ‘ਤੇ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਅੰਬੇਡਕਰ ਸੈਨਾ ਪੰਜਾਬ ਵੱਲੋਂ ਲੱਖ-ਲੱਖ ਵਧਾਈਆਂ

ਜਲੰਧਰ: ਅੰਬੇਡਕਰ ਸੈਨਾ ਪੰਜਾਬ ਦੀ ਸਮੁੱਚੀ ਟੀਮ ਵੱਲੋਂ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਜਾਣ ‘ਤੇ ਦਿਲੋਂ ਲੱਖ-ਲੱਖ ਵਧਾਈਆਂ ਭੇਟ ਕੀਤੀਆਂ ਗਈਆਂ।

ਇਸ ਮੌਕੇ ਅੰਬੇਡਕਰ ਸੈਨਾ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਇਹ ਸਨਮਾਨ ਸਮੁੱਚੇ ਰਵਿਦਾਸੀਆ ਸਮਾਜ ਲਈ ਮਾਣ ਅਤੇ ਗੌਰਵ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਖੁਸ਼ਖਬਰੀ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੇ ਰਵਿਦਾਸੀਆ ਸਮਾਜ ਵਿੱਚ ਖੁਸ਼ੀ ਦੀ ਲਹਿਰ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਡੇਰਾ ਸੱਚਖੰਡ ਬੱਲਾਂ ਅੱਗੇ ਵੀ ਸਮਾਜ ਭਲਾਈ, ਮਨੁੱਖਤਾ ਦੀ ਸੇਵਾ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਵਿਚਾਰਧਾਰਾ ਨੂੰ ਪੂਰੇ ਵਿਸ਼ਵ ਵਿੱਚ ਹੋਰ ਮਜ਼ਬੂਤੀ ਨਾਲ ਪ੍ਰਚਾਰਿਤ ਕਰਦਾ ਰਹੇਗਾ।

ਅੰਤ ਵਿੱਚ ਅੰਬੇਡਕਰ ਸੈਨਾ ਪੰਜਾਬ ਦੀ ਸਮੁੱਚੀ ਟੀਮ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਮੁੜ ਹਾਰਦਿਕ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।