– 5 ਜੁਲਾਈਇਸੇ ਦੌਰਾਨ ਰਾਜ ਚੋਣ ਕਮਿਸ਼ਨ ਵੱਲੋਂ ਆਈ.ਪੀ.ਐਸ. ਅਧਿਕਾਰੀ
ਗੁਰਪ੍ਰੀਤ ਸਿੰਘ ਨੂੰ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਪੁਲਿਸ ਆਬਜ਼ਰਵਰ ਵਜੋਂ ਉਹ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਉਨ੍ਹਾਂ ਦਾ ਕੈਂਪ ਦਫ਼ਤਰ ਵੀ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਵਾਸੀ ਅਤੇ ਚੋਣ ਪ੍ਰਕਿਰਿਆ ਨਾਲ ਜੁੜਿਆ ਕੋਈ ਵੀ ਵਿਅਕਤੀ ਕਾਨੂੰਨ-ਵਿਵਸਥਾ ਜਾਂ ਸੁਰੱਖਿਆ ਨਾਲ ਸੰਬੰਧਿਤ ਮਾਮਲਿਆਂ ਸਬੰਧੀ ਪੁਲਿਸ ਆਬਜ਼ਰਵਰ ਨਾਲ ਮੋਬਾਈਲ ਨੰਬਰ 99881-36351 ‘ਤੇ ਸੰਪਰਕ ਕਰ ਸਕਦਾ ਹੈ।
