ਹੁਸ਼ਿਆਰਪੁਰ,03 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਵਿੱਚ ਸੰਗਤ ਦੀ ਵਧੇਰੇ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਲੰਟੀਅਰ ਦੇ ਤੌਰ ਤੇ ਸੇਵਾ ਨਿਭਾਈ ।ਸੇਵਾ ਦੌਰਾਨ ਵਲੰਟੀਅਰ ਨੇ ਜਲ ਦੀ ਸੇਵਾ, ਦਰਸ਼ਨ ਕਰਨ ਸਮੇਂ ਸੰਗਤਾਂ ਦੀਆਂ ਲਾਈਨਾਂ ਵਿੱਚ ਵਿਵਸਥਾ ਬਣਾਈ ਰੱਖਣ ਤੇ ਤਖਤੀਆਂ ਰਾਹੀਂ ਸੰਗਤ ਨੂੰ ਗੁਰਦੁਆਰੇ ਦੀ ਮਰਿਆਦਾ ਅਨੁਸਾਰ ਸੁਚੇਤ ਕਰਨ ਆਦਿ ਕਾਰਜਾਂ ਵਿੱਚ ਯੋਗਦਾਨ ਪਾਇਆ। ਇਸ ਮੌਕੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ -ਨਾਲ ਸਮਾਜਿਕ ਕਾਰਜਾਂ ਵਿੱਚ ਸੇਵਾ ਕਾਰਜਾਂ ਵਿੱਚ ਸੇਵਾ ਭਾਵਨਾ ਨਾਲ ਜੁੜੇ ਰਹਿਣ ਲਈ ਪ੍ਰੇਰਿਆ।
ਖ਼ਾਲਸਾ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ।
