ਹੁਸ਼ਿਆਰਪੁਰ,06 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਟੋਡਰਪੁਰ ਵਿਖੇ ਦਰਬਾਰ ਹਜ਼ਰਤ ਸਾਈਂ ਬਾਬਾ ਮਿਰਜ਼ੇ ਸ਼ਾਹ ਜੀ ਦੀ ਮਜ਼ਾਰ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਸਾਈਂ ਬਾਬਾ ਮਿਰਜ਼ੇ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 08 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਦੌਰਾਨ ਚਿਰਾਗ, ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 06-07-08 ਜੁਲਾਈ ਨੂੰ ਸਲਾਨਾ ਜੋੜ ਮੇਲੇ ਦੌਰਾਨ ਪੰਜਾਬ ਦੇ ਨਾਮਵਰ ਕਲਾਕਾਰ ਪੁੱਜ ਕੇ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਵੱਖ ਵੱਖ ਦਰਬਾਰਾ ਤੋਂ ਫੱਕਰ ਫਕੀਰ ਪੁੱਜ ਕੇ ਹਾਜ਼ਰੀ ਭਰਨਗੇ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਛਬੀਲ, ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਪ੍ਰੋਗਰਾਮ ਦੀ ਜਾਣਕਾਰੀ ਬਾਬਾ ਮੱਖਣ ਸਿੰਘ, ਦਰਸ਼ਨ ਰਾਮ ਨੇ ਪ੍ਰੈਸ ਨੂੰ ਦਿੱਤੀ।
ਪਿੰਡ ਟੋਡਰਪੁਰ ਵਿਖੇ ਹਜ਼ਰਤ ਸਾਈਂ ਬਾਬਾ ਮਿਰਜ਼ੇ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲੇ ਦੀ ਹੋਈ ਆਰੰਭਤਾ
