ਈਮਾਨ ਸਿੰਘ ਮਾਨ ਅਤੇ ਡਾਕਟਰ ਹਰਜਿੰਦਰ ਸਿੰਘ ਜੱਖੂ 10 ਜੁਲਾਈ ਨੂੰ ਸ਼ਾਮ 84 ਆਉਣਗੇ :- ਸਿੰਗੜੀਵਾਲਾ

ਹੁਸ਼ਿਆਰਪੁਰ, 09 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਪਿਛਲੇ 42 ਸਾਲ ਤੋਂ ਦ੍ਰਿੜਤਾ ਨਾਲ ਸੰਘਰਸ਼ ਲੜਿਆ ਜਾ ਰਿਹਾ ਹੈ ਅਤੇ 20 27 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਪਾਰਟੀ ਵੱਲੋਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਇਸੇ ਨੂੰ ਮੁੱਖ ਰੱਖ ਕੇ ਹਲਕਾ ਸ਼ਾਮ ਸ਼ਾਮ 84 ਦੇ ਨਵ ਨਿਯੁਕਤ ਹਲਕਾ ਇੰਚਾਰਜ ਹਰਵਿੰਦਰ ਸਿੰਘ ਹੀਰਾ ਦੀ ਅਗਵਾਈ ਹੇਠ 10 ਜੁਲਾਈ ਨੂੰ ਸਰਦਾਰ ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਅਤੇ ਡਾਕਟਰ ਹਰਜਿੰਦਰ ਸਿੰਘ ਜੱਖੂ ਕੌਮੀ ਜਨਰਲ ਸਕੱਤਰ ਤੇ ਦੁਆਬਾ ਇੰਚਾਰਜ ਪਾਰਟੀ ਵਰਕਰਾਂ ਨੂੰ ਮਿਲਣ ਲਈ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਦੱਸਿਆ ਕਿ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖੀਆਂ ਕਰਨ ਲਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ ਪਿੰਡ ਘਰ ਘਰ ਪਹੁੰਚਾਉਣ ਲਈ ਸਰਦਾਰ ਇਮਾਨ ਸਿੰਘ ਮਾਨ ਅਤੇ ਡਾਕਟਰ ਹਰਜਿੰਦਰ ਸਿੰਘ ਜੱਖੂ ਇਸ ਸਮੇਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਉਣਗੇ ਇਸ ਸਮੇਂ ਜ਼ਿਲ੍ਹੇ ਤੋਂ ਪਾਰਟੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ।