ਜਲੰਧਰ: ਜਲੰਧਰ ਦਿਹਾਤੀ ਪੁਲਿਸ ਵੱਲੋਂ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਵੱਖ-ਵੱਖ ਮੂਰਤੀਆਂ ਅਤੇ ਯਾਦਗਾਰਾਂ ’ਤੇ ਵਿਸ਼ੇਸ਼ ਨਾਈਟ ਮਾਨੀਟਰਿੰਗ ਅਤੇ ਸੁਰੱਖਿਆ ਜਾਂਚ ਕੀਤੀ ਗਈ।
ਪੁਲਿਸ ਟੀਮਾਂ ਵੱਲੋਂ ਰਾਤ ਦੌਰਾਨ ਸੰਵੇਦਨਸ਼ੀਲ ਸਥਾਨਾਂ ਦਾ ਜਾਇਜ਼ਾ ਲੈਂਦਿਆਂ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਮੌਕੇ ’ਤੇ ਮੌਜੂਦ ਸੁਰੱਖਿਆ ਪ੍ਰਬੰਧਾਂ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਨਿਗਰਾਨੀ ਕੀਤੀ।
ਜਲੰਧਰ ਦਿਹਾਤੀ ਪੁਲਿਸ ਨੇ ਕਿਹਾ ਕਿ ਕਾਨੂੰਨ-ਵਿਵਸਥਾ ਕਾਇਮ ਰੱਖਣਾ ਅਤੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਇਸੇ ਤਹਿਤ ਰਾਤ ਸਮੇਂ ਪੈਟਰੋਲਿੰਗ ਅਤੇ ਸੁਰੱਖਿਆ ਜਾਂਚ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।
ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
