ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਨਿਊ ਰਸੀਲਾ ਨਗਰ ‘ਚ ਪ੍ਰਭਾਤ ਫੇਰੀ, ਸਰਦਾਰ ਹਰਪਾਲ ਸਿੰਘ ਜੀ ਸਨਮਾਨਿਤ

ਜਲੰਧਰ (ਮਨਪ੍ਰੀਤ): ਜਲੰਧਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਨਿਊ ਰਸੀਲਾ ਨਗਰ ਵਿੱਚ ਸਰਦਾਰ ਹਰਪਾਲ ਸਿੰਘ ਜੀ ਦੇ ਗ੍ਰਹਿ ਵਿਖੇ ਪ੍ਰਭਾਤ ਫੇਰੀ ਦਾ ਭਵਿਆ ਅਤੇ ਸ਼ਰਧਾ-ਭਰਪੂਰ ਆਯੋਜਨ ਕੀਤਾ ਗਿਆ।
ਇਸ ਪਾਵਨ ਮੌਕੇ ‘ਤੇ ਮੈਡਮ ਸੰਦੀਪ ਕੌਰ, ਮੈਡਮ ਗੀਤਾ ਰਾਣੀ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਭਾਤ ਫੇਰੀ ਵਿੱਚ ਸ਼ਾਮਲ ਹੋਈ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਭਜਨਾਂ ਅਤੇ ਗੁਰਬਾਣੀ ਨਾਲ ਸਾਰਾ ਮਾਹੌਲ ਧਾਰਮਿਕ ਰਸ ਨਾਲ ਭਰਪੂਰ ਹੋ ਗਿਆ।
ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਹਰਪਾਲ ਸਿੰਘ ਜੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਮੂਹ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।
ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਸਾਰੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਵਧਾਈਆਂ ਦਿੱਤੀਆਂ ਗਈਆਂ ਜਿਨ੍ਹਾਂ ਦੇ ਗ੍ਰਹਿ ਵਿਖੇ ਪ੍ਰਭਾਤ ਫੇਰੀ ਨੇ ਹਾਜ਼ਰੀ ਲਗਾਈ ਅਤੇ ਧਾਰਮਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕੀਤਾ।