ਸੁਪਰੀਮ ਕੋਰਟ ਵੱਲੋਂ ਸ. ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚ, ਸੰਵਿਧਾਨ ਅਤੇ ਇਨਸਾਫ ਦੀ ਇਤਿਹਾਸਕ ਜਿੱਤ – ਅਮ੍ਰਿਤਬੀਰ ਸਿੰਘ

ਜਲੰਧਰ: ਮਨਪ੍ਰੀਤ
ਦੇਸ਼ ਦੀ ਸਰਵੋਚ ਅਦਾਲਤ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੂਰਵ ਮੰਤਰੀ ਸ. ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੱਚ, ਇਨਸਾਫ ਅਤੇ ਭਾਰਤੀ ਸੰਵਿਧਾਨ ਦੀ ਸ਼ਾਨਦਾਰ ਜਿੱਤ ਹੈ। ਇਹ ਬਿਆਨ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਮ੍ਰਿਤਬੀਰ ਸਿੰਘ ਨੇ ਜਾਰੀ ਕੀਤਾ।
ਅਮ੍ਰਿਤਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸ. ਮਜੀਠੀਆ ਖਿਲਾਫ਼ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਝੂਠੇ ਅਤੇ ਬੇਬੁਨਿਆਦ ਮਾਮਲੇ ਦਰਜ ਕੀਤੇ ਗਏ ਸਨ, ਤਾਂ ਜੋ ਇੱਕ ਮਜ਼ਬੂਤ ਆਵਾਜ਼ ਨੂੰ ਦਬਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਅਤੇ ਸੱਚ ਨੂੰ ਕਿੰਨਾ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇ, ਆਖ਼ਰਕਾਰ ਉਸਦੀ ਜਿੱਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸ. ਬਿਕਰਮਜੀਤ ਸਿੰਘ ਮਜੀਠੀਆ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥਕ ਮੁੱਦਿਆਂ ਲਈ ਨਿਡਰ ਹੋ ਕੇ ਆਵਾਜ਼ ਉਠਾਈ ਹੈ। ਇਸੇ ਕਾਰਨ ਉਨ੍ਹਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਗਿਆ। ਪਰ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਮਾਮਲਾ ਸਿਰਫ਼ ਰਾਜਨੀਤਿਕ ਬਦਲੇ ਤੋਂ ਪ੍ਰੇਰਿਤ ਸੀ।
ਅਮ੍ਰਿਤਬੀਰ ਸਿੰਘ ਨੇ ਕਿਹਾ ਕਿ ਇਹ ਫੈਸਲਾ ਸਿਰਫ਼ ਸ. ਮਜੀਠੀਆ ਲਈ ਹੀ ਨਹੀਂ, ਸਗੋਂ ਉਹਨਾਂ ਸਭ ਲੋਕਾਂ ਲਈ ਰਾਹਦਾਰੀ ਹੈ ਜੋ ਲੋਕਤੰਤਰ, ਨਿਆਂ ਅਤੇ ਅਭਿਵੈਕਤੀ ਦੀ ਆਜ਼ਾਦੀ ’ਤੇ ਭਰੋਸਾ ਰੱਖਦੇ ਹਨ। ਇਸ ਨਾਲ ਸੂਬੇ ਦੇ ਲੋਕਾਂ ਵਿੱਚ ਇਹ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਕਿ ਨਿਆਂ ਪ੍ਰਣਾਲੀ ਅਜੇ ਵੀ ਮਜ਼ਬੂਤੀ ਨਾਲ ਖੜੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਯੂਥ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਇਸ ਫੈਸਲੇ ਨਾਲ ਨਵਾਂ ਜੋਸ਼ ਅਤੇ ਉਤਸ਼ਾਹ ਮਹਿਸੂਸ ਕਰ ਰਿਹਾ ਹੈ। ਪਾਰਟੀ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਮੁੱਦਿਆਂ ਨੂੰ ਉਠਾਏਗੀ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।
ਅੰਤ ਵਿੱਚ ਅਮ੍ਰਿਤਬੀਰ ਸਿੰਘ ਨੇ ਕਿਹਾ ਕਿ ਸੱਚ ਅਤੇ ਇਨਸਾਫ ਦੀ ਜਿੱਤ ਹਮੇਸ਼ਾ ਹੁੰਦੀ ਹੈ ਅਤੇ ਸੁਪਰੀਮ ਕੋਰਟ ਦਾ ਇਹ ਫੈਸਲਾ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵੀਂ ਦਿਸ਼ਾ ਅਤੇ ਨਵੀਂ ਉਮੀਦ ਪੈਦਾ ਕਰਦਾ ਹੈ।
— ਅਮ੍ਰਿਤਬੀਰ ਸਿੰਘ
ਪ੍ਰਧਾਨ, ਯੂਥ ਅਕਾਲੀ ਦਲ (ਜਲੰਧਰ ਸ਼ਹਿਰੀ)