ਜਲੰਧਰ 2 ਫਰਵਰੀ (ਸੁਮਿਤ ਕੁਮਾਰ) ਜਲੰਧਰ ਪੁਲਿਸ ਵਿੱਚ ਤਾਇਨਾਤ ਮਿਹਨਤੀ ਅਤੇ ਇਮਾਨਦਾਰ ਮੁਲਾਜ਼ਮ ਸਰਫਦੀਨ ਜੀ ਨੂੰ ਮਾਨਯੋਗ ਪੁਲਿਸ ਕਮਿਸ਼ਨਰ ਸਾਹਿਬ ਵੱਲੋਂ ਏਐਸਆਈ ਤੋਂ ਪ੍ਰਮੋਸ਼ਨ ਦੇ ਕੇ ਸਬ ਇੰਸਪੈਕਟਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਪ੍ਰਮੋਸ਼ਨ ਤੋਂ ਪਹਿਲਾਂ ਅਤੇ ਬਾਅਦ ਉਨ੍ਹਾਂ ਨੂੰ ਸਪੈਸ਼ਲ ਬਰਾਂਚ ਵਿੱਚ ਤਾਇਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਰਫਦੀਨ ਜੀ ਨੇ ਆਪਣੇ ਸੇਵਾ ਕਾਲ ਦੌਰਾਨ ਜਲੰਧਰ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਅਮਨ-ਸ਼ਾਂਤੀ ਕਾਇਮ ਕਰਨ ਅਤੇ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਨਿਸ਼ਠਾ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਈ ਹੈ। ਉਨ੍ਹਾਂ ਦੀ ਕਾਰਗੁਜ਼ਾਰੀ ਹਮੇਸ਼ਾ ਹੀ ਉੱਚ ਅਧਿਕਾਰੀਆਂ ਵੱਲੋਂ ਸਰਾਹੀ ਜਾਂਦੀ ਰਹੀ ਹੈ। ਪੁਲਿਸ ਵਿਭਾਗ ਅਤੇ ਸ਼ਹਿਰ ਵਾਸੀਆਂ ਨੂੰ ਪੂਰਾ ਭਰੋਸਾ ਹੈ ਕਿ ਸਰਫਦੀਨ ਜੀ ਨਵੇਂ ਅਹੁਦੇ ‘ਤੇ ਵੀ ਹੋਰ ਵੱਧ ਤਨ-ਦੇਹੀ, ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ ਅਤੇ ਪੁਲਿਸ ਵਿਭਾਗ ਦੀ ਸ਼ਾਨ ਨੂੰ ਹੋਰ ਉੱਚਾ ਕਰਨਗੇ। ਸਰਫਦੀਨ ਜੀ ਦੀ ਇਸ ਪ੍ਰਮੋਸ਼ਨ ‘ਤੇ ਸਹਿਕਰਮੀਆਂ, ਅਧਿਕਾਰੀਆਂ ਅਤੇ ਸ਼ਹਿਰ ਦੇ ਕਈ ਗਣਮਾਨਯ ਲੋਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।







