ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ, ਯੂਥ ਕਾਂਗਰਸ ਦੇ ਕਈ ਦਿਗਗਜ ਨੌਜਵਾਨ ਆਗੂ AAP ਵਿੱਚ ਸ਼ਾਮਲ

ਜਲੰਧਰ ਕੈਂਟ/ਸਰਹਾਲੀ: (ਮਨਪ੍ਰੀਤ) :
ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਮਜ਼ਬੂਤ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਪਿੰਡ ਸਰਹਾਲੀ ਵਿਖੇ ਉਸ ਵੇਲੇ ਰਾਜਨੀਤਕ ਮਾਹੌਲ ਗਰਮਾ ਗਿਆ, ਜਦੋਂ ਯੂਥ ਕਾਂਗਰਸ ਨਾਲ ਸੰਬੰਧਿਤ ਕਈ ਪ੍ਰਮੁੱਖ ਨੌਜਵਾਨ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਘਟਨਾਕ੍ਰਮ ਨੂੰ ਕਾਂਗਰਸ ਪਾਰਟੀ ਲਈ ਵੱਡਾ ਰਾਜਨੀਤਕ ਝਟਕਾ ਮੰਨਿਆ ਜਾ ਰਿਹਾ ਹੈ, ਜਦਕਿ ਕੈਂਟ ਹਲਕੇ ਵਿੱਚ ਨੌਜਵਾਨਾਂ ਦੇ ਜੁੜਨ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਯੂਥ ਕਾਂਗਰਸ ਦੇ ਸਾਬਕਾ ਕੈਂਟ ਪ੍ਰਧਾਨ ਗਗਨਦੀਪ ਸਿੰਘ, ਯੂਥ ਕਾਂਗਰਸ ਸર્કਲ ਪ੍ਰਧਾਨ ਭਿੰਦਾ ਸਮਰਾ, ਜੱਗੀ ਸਮਰਾ, ਹਰਮਨ ਬਾਸੀ, ਅਨਮੋਲ ਅਤੇ ਗੁਰਸੇਵਕ ਆਪਣੇ ਕਈ ਸਾਥੀਆਂ ਸਮੇਤ ਸ਼ਾਮਲ ਹਨ। ਇਸ ਮੌਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਜ਼ੋਰਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਦਿਨ-ਰਾਤ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ, ਸਿਹਤ, ਬਿਜਲੀ ਅਤੇ ਨੌਜਵਾਨਾਂ ਲਈ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਅਸਲ ਤਾਕਤ ਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਦਿੰਦੀ ਆਈ ਹੈ।
ਜ਼ਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਅਤੇ ਮੱਕਣ ਪੱਲਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਆਮ ਲੋਕਾਂ ਦੀ ਸੱਚੀ ਆਵਾਜ਼ ਬਣ ਕੇ ਉਭਰੀ ਹੈ ਅਤੇ ਲੋਕਾਂ ਦਾ ਭਰੋਸਾ ਲਗਾਤਾਰ ਪਾਰਟੀ ’ਤੇ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਟ ਹਲਕੇ ਵਿੱਚ ਹੋ ਰਹੀਆਂ ਲਗਾਤਾਰ ਸ਼ਾਮਿਲਤਾਂ ਇਹ ਸਾਬਤ ਕਰਦੀਆਂ ਹਨ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ।
ਬਲਾਕ ਪ੍ਰਧਾਨ ਹਰਜਿੰਦਰ ਭਿੰਦਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਮਾਣ ਦੀ ਗੱਲ ਹੈ ਅਤੇ ਇਸ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਨਵੇਂ ਵਰਕਰਾਂ ਨੂੰ ਸਨਮਾਨ ਅਤੇ ਜ਼ਿੰਮੇਵਾਰੀ ਦੇ ਕੇ ਅੱਗੇ ਲਿਆਏਗੀ।
ਇਸ ਮੌਕੇ ਸਰਪੰਚ ਹਰਮੇਸ਼ ਲਾਲ ਅਤੇ ਪਿੰਡ ਦੇ ਹੋਰ ਪੰਚ ਵੀ ਮੌਜੂਦ ਰਹੇ। ਸਾਰੇ ਆਗੂਆਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਮਿਲਤਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰੇਗੀ।
ਨਵੇਂ ਸ਼ਾਮਲ ਹੋਏ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕਲੌਤੀ ਪਾਰਟੀ ਹੈ ਜੋ ਸੱਚਮੁੱਚ ਲੋਕਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਸੰਕਲਪ ਲਿਆ ਕਿ ਉਹ ਪਿੰਡ ਸਰਹਾਲੀ, ਕੈਂਟ ਹਲਕੇ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮ ਲੋਕਾਂ ਤੱਕ ਪਹੁੰਚਾਉਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।
ਇਸ ਮੌਕੇ ਪਿੰਡ ਸਰਹਾਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖਾਸਾ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ।