ਵੱਡੀ ਬ੍ਰੇਕਿੰਗ | ਲੱਕੀ ਓਬਰਾਏ ਕਤਲ ਕਾਂਡ ✨️✨️✨️ ਸ਼ੂਟਰ ਨਾਲ ਮੁਕਾਬਲਾ, ਗੋਲੀ ਲੱਗੀ—ਪਿਸਤੌਲ ਸਮੇਤ ਗ੍ਰਿਫ਼ਤਾਰ

ਲੱਕੀ ਓਬਰਾਏ ਕਤਲ ਕਾਂਡ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕੇਸ ਦੇ ਮੁੱਖ ਸ਼ੂਟਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖਾਸਾ ਇਲਾਕੇ ਵਿੱਚ ਹੋਏ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਕੋਲੋਂ ਇੱਕ ਬੇਰੇਟਾ .30 ਬੋਰ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਜੋ ਜਲੰਧਰ ਦੇ ਮਿੱਠਾਪੁਰ ਇਲਾਕੇ ਦਾ ਰਹਿਣ ਵਾਲਾ ਹੈ। ਪੁਲਸ ਮੁਤਾਬਕ, ਮੁਲਜ਼ਮ ਪਹਿਲਾਂ ਵੀ ਅਪਰਾਧਿਕ ਸਰਗਰਮੀਆਂ ਨਾਲ ਜੁੜਿਆ ਰਹਿ ਚੁੱਕਾ ਹੈ ਅਤੇ ਘਟਨਾ ਵੇਲੇ ਐਕਟਿਵਾ ਸਕੂਟਰ ‘ਤੇ ਸਵਾਰ ਸੀ।

ਜ਼ਿਕਰਯੋਗ ਹੈ ਕਿ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਵਿੱਚ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਹਮਲਾਵਰ ਚਿੱਟੀ ਐਕਟਿਵਾ ‘ਤੇ ਆਏ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਗੋਇਲ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਖੁਫੀਆ ਤੰਤਰ ਨੂੰ ਸਰਗਰਮ ਕਰ ਕੇ ਮੁਲਜ਼ਮ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਤਾਲਮੇਲ ਯਤਨ ਸ਼ੁਰੂ ਕੀਤੇ ਗਏ। ਭਰੋਸੇਯੋਗ ਇਨਪੁੱਟ ਦੇ ਆਧਾਰ ‘ਤੇ ਪਤਾ ਲੱਗਾ ਕਿ ਦੋਸ਼ੀ ਖਾਸਾ, ਅੰਮ੍ਰਿਤਸਰ ਇਲਾਕੇ ਵਿੱਚ ਲੁਕਿਆ ਹੋਇਆ ਹੈ।

ਉੱਥੇ ਚੌਕਾਬੰਦੀ ਦੌਰਾਨ ਜਦੋਂ ਪੁਲਸ ਨੇ ਉਸਨੂੰ ਰੋਕਣ ਦਾ ਇਸ਼ਾਰਾ ਕੀਤਾ, ਤਾਂ ਉਹ ਘਬਰਾ ਕੇ ਭੱਜਣ ਲੱਗਾ। ਸੰਤੁਲਨ ਗੁਆ ਬੈਠਣ ਕਾਰਨ ਉਹ ਡਿੱਗ ਪਿਆ ਅਤੇ ਭੱਜਣ ਦੀ ਕੋਸ਼ਿਸ਼ ‘ਚ ਪੁਲਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਪੁਲਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਸ਼ੀ ਜ਼ਖਮੀ ਹੋ ਗਿਆ।

ਸੁਹੈਲ ਕਾਸਿਮ ਮੀਰ ਨੇ ਦੱਸਿਆ ਕਿ ਜ਼ਖਮੀ ਦੋਸ਼ੀ ਨੂੰ ਤੁਰੰਤ ਕਾਬੂ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਤੋਂ ਅਗਲੀ ਪੁੱਛਗਿੱਛ ਜਾਰੀ ਹੈ। ਪੁਲਸ ਅਨੁਸਾਰ, ਮਾਮਲੇ ਨਾਲ ਜੁੜੇ ਹੋਰ ਕੜੀਆਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉 ਕਾਨੂੰਨ-ਵਿਵਸਥਾ ‘ਤੇ ਵੱਡਾ ਪ੍ਰਹਾਰ ਕਰਨ ਵਾਲਿਆਂ ਖ਼ਿਲਾਫ਼ ਪੁਲਸ ਦੀ ਤੁਰੰਤ ਕਾਰਵਾਈ—ਇਨਸਾਫ਼ ਦੀ ਦਿਸ਼ਾ ‘ਚ ਵੱਡਾ ਕਦਮ।