TTP •• Harvinder Singh Virk ਵੱਲੋਂ ਅੱਜ ਆਦਮਪੁਰ ਰੇਲਵੇ ਸਟੇਸ਼ਨ ‘ਤੇ ਅਚਾਨਕ ਚੈਕਿੰਗ ਕਰਦੇ ਹੋਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ Rajeev Kumar ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸਟੇਸ਼ਨ ਦੇ ਹਰੇਕ ਕੋਨੇ ਦੀ ਤਲਾਸ਼ੀ ਲਈ ਅਤੇ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸੁਰੱਖਿਆ ਸੰਬੰਧੀ ਜਾਗਰੂਕ ਕੀਤਾ।
ਐਸ.ਐਸ.ਪੀ. ਨੇ ਦੱਸਿਆ ਕਿ Gaurav Yadav ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ “ਆਪ੍ਰੇਸ਼ਨ ਕਾਸੋ” ਤਹਿਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜਲੰਧਰ ਦਿਹਾਤੀ ਹਲਕੇ ਦੇ ਕਰੀਬ 12 ਰੇਲਵੇ ਸਟੇਸ਼ਨਾਂ ‘ਤੇ ਵੀ ਇਹ ਕਾਰਵਾਈ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਰੇਲ ਯਾਤਰਾ ਦੌਰਾਨ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਮਾੜਾ ਅਨਸਰ ਮਿਲਦਾ ਹੈ, ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਚੈਕਿੰਗ ਦੌਰਾਨ ਥਾਣਾ ਮੁਖੀ ਆਦਮਪੁਰ, ਥਾਣਾ ਮੁਖੀ ਪਤਾਰਾ, ਏ.ਐਸ.ਆਈ. ਕੁਲਦੀਪ ਕੁਮਾਰ (ਚੌਕੀ ਜੰਡੂ ਸਿੰਘਾ) ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ।
ਪੁਲਿਸ ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਹਰਕਤ ਨਜ਼ਰ ਆਵੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।




![]()


