ਜਲੰਧਰ (ਸੁਮਿਤ ਕੁਮਾਰ): ਨਗਰ ਨਿਗਮ ਜਲੰਧਰ ਵੱਲੋਂ ਬਕਾਇਆ ਪਾਣੀ ਅਤੇ ਸੀਵਰੇਜ਼ ਬਿਲਾਂ ਦੀ ਵਸੂਲੀ ਲਈ ਜ਼ੋਨ ਨੰਬਰ 9 ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਮਾਨਯੋਗ ਮੇਅਰ ਵਨੀਤ ਧੀਰ, ਕਮਿਸ਼ਨਰ ਸੰਦੀਪ ਰਿਸ਼ੀ (IAS) ਅਤੇ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ।
ਫਲੈਗ ਸਕਾਊਟ ਅਸਟੇਟ ਅਫਸਰ-ਕਮ-ਚੀਫ ਟੈਕਸ ਕਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਿੰਟੈਂਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆਂ ਦੀ ਦੇਖ-ਰੇਖ ਹੇਠ ਟੀਮ ਵੱਲੋਂ ਰਾਮਾਂ ਮੰਡੀ, ਜ਼ੋਨ ਨੰਬਰ 9 ਵਿੱਚ ਕਾਰਵਾਈ ਕੀਤੀ ਗਈ। ਇਸ ਦੌਰਾਨ ਕੁੱਲ ₹1,04,000/- ਦੀ ਬਕਾਇਆ ਰਕਮ ਵਸੂਲ ਕੀਤੀ ਗਈ।
ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਪ੍ਰੋਪਰਟੀਆਂ ਵੱਲੋਂ ਬਕਾਇਆ ਰਕਮ ਅਦਾ ਨਹੀਂ ਕੀਤੀ ਗਈ, ਉਨ੍ਹਾਂ ਦੇ ਪਾਣੀ ਅਤੇ ਸੀਵਰੇਜ਼ ਕਨੈਕਸ਼ਨ ਕੱਟੇ ਗਏ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ ਕਨੈਕਸ਼ਨਾਂ ਨੂੰ ਵੀ ਮੌਕੇ ’ਤੇ ਬੰਦ ਕੀਤਾ ਗਿਆ।
ਇਹ ਕਾਰਵਾਈ ਜ਼ੋਨ ਨੰਬਰ 9 ਦੇ ਏਰੀਆ ਇੰਚਾਰਜ ਗੁਰਸੇਵਕ ਸਿੰਘ ਅਤੇ ਸਟਾਫ ਵੱਲੋਂ ਅਮਲ ਵਿੱਚ ਲਿਆਂਦੀ ਗਈ।
- ਨਗਰ ਨਿਗਮ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਕਾਇਆ ਪਾਣੀ ਅਤੇ ਸੀਵਰੇਜ਼ ਬਿਲ ਸਮੇਂ ਸਿਰ ਜਮ੍ਹਾਂ ਕਰਵਾਉਣ, ਨਹੀਂ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

