ਜਲੰਧਰ : ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਯੂਥ ਐਜੂਕੇਸ਼ਨਲ ਸੋਸਾਇਟੀ (ਰਜਿ.) ਵੱਲੋਂ ਸਮਾਜਿਕ ਅਤੇ ਬੱਚਿਆਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਉਤਕ੍ਰਿਸ਼ਟ ਸੇਵਾਵਾਂ ਨੂੰ ਦੇਖਦੇ ਹੋਏ ਡਾ. ਜਗਦੀਪ ਕੁਮਾਰ ਗੁਲਾਟੀ ਜੀ, ਚੇਅਰਪਰਸਨ, ਡਿਸਟ੍ਰਿਕਟ ਚਾਈਲਡ ਵੇਲਫੇਅਰ ਕਮੇਟੀ ਕਪੂਰਥਲਾ ਰੋਡ ਜਲੰਧਰ ਸਿਟੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸੋਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਡਾ. ਜਗਦੀਪ ਕੁਮਾਰ ਗੁਲਾਟੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਲਗਾਤਾਰ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀਆਂ ਸੇਵਾਵਾਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ।
ਸੋਸਾਇਟੀ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਡਾ. ਗੁਲਾਟੀ ਨੇ ਵੀ ਇਸ ਸਨਮਾਨ ਲਈ ਸੋਸਾਇਟੀ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਬੱਚਿਆਂ ਦੀ ਭਲਾਈ ਅਤੇ ਸਮਾਜਿਕ ਸੇਵਾ ਲਈ ਆਪਣੀ ਵਚਨਬੱਧਤਾ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ।






