ਜਲੰਧਰ, 14 ਮਾਰਚ:
ਜਲੰਧਰ ਪੁਲਿਸ ਕਮਿਸ਼ਨਰ ਨੇ ਡੀਸੀਪੀ ਹੈੱਡਕੁਆਰਟਰ ਪਰਮਿੰਦਰ ਸਿੰਘ, ਪੀਪੀਐਸ ਨੂੰ ਤਰੱਕੀ ਮਿਲਣ ਉੱਪਰ ਉਨ੍ਹਾਂ ਦੇ ਕੰਧੇ ‘ਤੇ ਪ੍ਰੋਮੋਸ਼ਨ ਦੇ ਸਟਾਰ ਲਗਾ ਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਭਵਿੱਖ ਦੀ ਸੇਵਾ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪਰਮਿੰਦਰ ਸਿੰਘ ਵੱਲੋਂ ਪੁਲਿਸ ਵਿਭਾਗ ਵਿੱਚ ਕੀਤੀਆਂ ਸੇਵਾਵਾਂ ਕਾਬਿਲ-ਏ-ਤਾਰੀਫ਼ ਹਨ ਅਤੇ ਉਮੀਦ ਹੈ ਕਿ ਉਹ ਅੱਗੇ ਵੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਂਦੇ ਰਹਿਣਗੇ।
ਇਸ ਮੌਕੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਵੱਲੋਂ ਵੀ ਡੀਸੀਪੀ ਪਰਮਿੰਦਰ ਸਿੰਘ ਨੂੰ ਤਰੱਕੀ ਲਈ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।







