PNB ਬੈਂਕ ਲੁੱਟ ਮਾਮਲੇ ਵਿੱਚ ਵੱਡੀ ਕਾਮਯਾਬੀ: ਇੱਕ ਦੋਸ਼ੀ ਗ੍ਰਿਫਤਾਰ, ਹਥਿਆਰ ਤੇ ਨਕਦੀ ਬਰਾਮਦ

ਜਲੰਧਰ (ਮਨਪ੍ਰੀਤ) 07 ਅਪ੍ਰੈਲ 2026 — ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ PNB ਬੈਂਕ ਲੁੱਟ ਮਾਮਲੇ ਵਿੱਚ ਤੇਜ਼ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਕੁਝ ਘੰਟਿਆਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਕਮਿਸ਼ਨਰ ਪੁਲਿਸ ਸ੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮਾਮਲੇ ਨੂੰ ਟਰੇਸ ਕਰਕੇ ਦੋਸ਼ੀ ਸਿਮਰਨਜੀਤ ਸਿੰਘ ਉਰਫ ਅਮਰੀਕ ਸਿੰਘ ਵਾਸੀ ਗ੍ਰੀਨ ਮਾਡਲ ਟਾਊਨ ਜਲੰਧਰ ਨੂੰ ਕਾਬੂ ਕੀਤਾ।
ਮਿਤੀ 06 ਅਪ੍ਰੈਲ ਨੂੰ ਦੁਪਹਿਰ ਕਰੀਬ 2:35 ਵਜੇ ਮੁਹੱਲਾ ਬੈਂਕ ਇਨਕਲੇਵ ਖੁਰਲਾ ਕਿੰਗਰਾ ਵਿਖੇ ਸਥਿਤ PNB ਬੈਂਕ ਵਿੱਚ ਦੋ ਨਕਾਬਪੋਸ਼ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਕੀਤੀ ਗਈ ਸੀ।
ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਵਿੱਚ ਮੁੱਕਦਮਾ ਨੰਬਰ 65 ਮਿਤੀ 06.04.2026 ਅਧੀਨ ਧਾਰਾ 309(4) BNS ਅਤੇ 25 ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ।
ਗ੍ਰਿਫਤਾਰ ਦੋਸ਼ੀ ਕੋਲੋਂ 01 ਰਿਵਾਲਵਰ, 03 ਜਿੰਦਾ ਕਾਰਤੂਸ ਅਤੇ ਲੁੱਟੀ ਗਈ ਰਕਮ ਵਿੱਚੋਂ ਕੁਝ ਨਕਦੀ ਬਰਾਮਦ ਕੀਤੀ ਗਈ ਹੈ।
ਪੁਲਿਸ ਵੱਲੋਂ ਦੂਸਰੇ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਪੁਲਿਸ ਅਨੁਸਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।