ਹੁਸ਼ਿਆਰਪੁਰ ਵਿੱਚ ਮਨੁੱਖੀ ਅਧਿਕਾਰਾਂ ਨੂੰ ਮਿਲੀ ਨਵੀਂ ਆਵਾਜ਼ – ਹਰਪ੍ਰੀਤ ਸਿੰਘ ਬੇਗਮਪੁਰੀਆ ਜ਼ਿਲਾ ਪ੍ਰਧਾਨ ਨਿਯੁਕਤ

ਸੰਗਠਨ ਨੇ ਜਤਾਇਆ ਭਰੋਸਾ – ਗਰੀਬ ਤੇ ਪੀੜਤ ਵਰਗ ਨੂੰ ਮਿਲੇਗਾ ਇਨਸਾਫ਼

ਹੁਸ਼ਿਆਰਪੁਰ, 26 ਅਪ੍ਰੈਲ 2026 (ਸੁਮਿਤ ਕੁਮਾਰ) – ਭਾਰਤੀ ਮਨੁੱਖੀ ਅਧਿਕਾਰ ਮਹਾਂਸੰਘ ਵਲੋਂ ਪੰਜਾਬੀ ਗਾਇਕ, ਪੱਤਰਕਾਰ ਅਤੇ ਸਮਾਜ ਸੇਵਕ ਹਰਪ੍ਰੀਤ ਸਿੰਘ ਬੇਗਮਪੁਰੀਆ (H.S. ਬੇਗਮਪੁਰੀ) ਨੂੰ ਜ਼ਿਲਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸੰਗਠਨ ਦੇ ਅਧਿਕਾਰੀਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਸੰਗਠਨ ਦੇ ਸੀਨੀਅਰ ਅਧਿਕਾਰੀਆਂ ਨੇ ਉਮੀਦ ਜਤਾਈ ਕਿ ਹਰਪ੍ਰੀਤ ਸਿੰਘ ਬੇਗਮਪੁਰੀਆ ਆਪਣੇ ਤਜਰਬੇ ਨਾਲ ਮਨੁੱਖੀ ਅਧਿਕਾਰਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਦੇਣਗੇ। ਉਨ੍ਹਾਂ ਕਿਹਾ ਕਿ ਸੰਘ ਹਮੇਸ਼ਾਂ ਹਰ ਇਕ ਇਨਸਾਨ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹੈ।

ਨਵੇਂ ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਬੇਗਮਪੁਰੀਆ ਨੇ ਸੰਗਠਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਜਿੰਮੇਵਾਰੀ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਖਾਸ ਤੌਰ ‘ਤੇ ਰਾਸ਼ਟਰੀ ਵਾਈਸ ਪ੍ਰਧਾਨ ਨਰੇਸ਼ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਮੌਕਾ ਮਿਲਿਆ ਹੈ।

ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹੁਸ਼ਿਆਰਪੁਰ ਜ਼ਿਲੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਰੀਬ ਅਤੇ ਪੀੜਤ ਵਰਗ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।

ਇਸ ਮੌਕੇ ਸੰਗਠਨ ਦੇ ਅਧਿਕਾਰੀਆਂ, ਸੱਜਣਾਂ-ਮਿੱਤਰਾਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਹਰਪ੍ਰੀਤ ਸਿੰਘ ਬੇਗਮਪੁਰੀਆ ਨੂੰ ਨਵੀਂ ਜਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।