ਜਲੰਧਰ ‘ਚ ਆਮ ਆਦਮੀ ਪਾਰਟੀ ਵੱਲੋਂ ਨਵੇਂ ਜ਼ਿਲ੍ਹਾ ਸਕੱਤਰ ਦੀ ਨਿਯੁਕਤੀ

ਨਵੀਂ ਜ਼ਿੰਮੇਵਾਰੀ ਨਾਲ ਸੇਵਾ ਦਾ ਵਾਅਦਾ, ਪਾਰਟੀ ਲੀਡਰਸ਼ਿਪ ਦਾ ਧੰਨਵਾਦ

ਜਲੰਧਰ (ਮਨਪ੍ਰੀਤ) : ਜਲੰਧਰ ਵਿੱਚ Aam Aadmi Party ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸਰਦਾਰ ਗਗਨਦੀਪ ਸਿੰਘ ਅਸੀਜਾ ਦਾ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿਮਾਣੇ ਜਿਹੇ ਵਰਕਰ ਨੂੰ ਜਲੰਧਰ ਸ਼ਹਿਰੀ ਦਾ ਜ਼ਿਲ੍ਹਾ ਸਕੱਤਰ ਬਣਾ ਕੇ ਵੱਡਾ ਮਾਣ ਬਖ਼ਸ਼ਿਆ ਹੈ।

ਇਸ ਮੌਕੇ ਉਨ੍ਹਾਂ ਵੱਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ Arvind Kejriwal, ਪੰਜਾਬ ਦੇ ਮੁੱਖ ਮੰਤਰੀ Bhagwant Mann, Manish Sisodia ਅਤੇ Aman Arora ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਉਹਨਾਂ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਹਰ ਸੰਭਵ ਯਤਨ ਕਰਨਗੇ।