ਜਲੰਧਰ TTP : ਅੱਜ ਫ਼ੂਡ ਸੇਫਟੀ ਵਿੰਗ ਜਲੰਧਰ ਵੱਲੋ ਮਾਨਯੋਗ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਜੀ ਅਤੇ ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਕਮਿਸ਼ਨਰ ਫੂਡ ਅਤੇ ਡਰੱਗਸ ਐਡਮਿਨਿਸਟ੍ਰੇਸ਼ਨ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਜਲੰਧਰ ਸ਼੍ਰੀ ਰਾਜੇਸ਼ ਗਰਗ ਜੀ ਦੀ ਰਹਿਨੁਮਾਈ ਹੇਠ ਫੂਡ ਸੇਫਟੀ ਵਿੰਗ ਜਲੰਧਰ ਵੱਲੋ ਡਾਕਟਰ ਸੁਖਵਿੰਦਰ ਸਿੰਘ ਜਿਲ੍ਹਾ ਸਿਹਤ ਅਫਸਰ ਜਲੰਧਰ ਦੀ ਅਗਵਾਈ ਅਧੀਨ ਫੂਡ ਸੇਫਟੀ ਅਫਸਰ ਮੁਕਲ ਗਿੱਲ, ਰੋਬਿਨ ਕੁਮਾਰ ਅਤੇ ਸ੍ਰੀਮਤੀ ਪ੍ਰਭਜੋਤ ਕੌਰ ਵੱਲੋ ਜਲੰਧਰ ਸ਼ਹਿਰ ਅਤੇ ਜਲੰਧਰ ਦੇ ਵੱਖ ਵੱਖ ਖੇਤਰਾਂ ਤੋ 10 ਸੈਪਲ ਦੁੱਧ ਲਏ ਗਏ |
ਇਹ ਸੈਪਲ ਨਕੋਦਰ ਚੌਂਕ ਨੇੜੇ, ਮਕਸੂਦਾਂ ਨੇੜੇ, ਬਿਧੀਪੁਰ ਫਾਟਕ, ਕਰਤਾਰਪੁਰ ਚੋਂਕ ਅਤੇ ਜਲੰਧਰ ਕੈਂਟ ਇਲਾਕੇ ਵਿੱਚ ਨਾਕੇ ਲਗਾ ਕੇ ਭਰੇ ਗਏ | ਲਏ ਗਏ ਸੈਪਲ ਸਟੇਟ ਫੂਡ ਲੈਬੋਰਟਰੀ ਵਿੱਚ ਭੇਜੇ ਜਾਣਗੇ ਅਤੇ ਜੋ ਫੂਡ ਲੈਬੋਰਟਰੀ ਤੋ ਰਿਪੋਰਟ ਆਵੇਗੀ ਉਸ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਫੂਡ ਸੇਫਟੀ ਐਕਟ ਅਧੀਨ ਕੀਤੀ ਜਾਵੇਗੀ|
ਡਾਕਟਰ ਸੁਖਵਿੰਦਰ ਸਿੰਘ ਨੇ ਫੂਡ ਨਾਲ ਸਬੰਧਤ ਦੁਕਾਨਦਾਰਾਂ ਨੂੰ ਨੂੰ ਹਦਾਇਤ ਕੀਤੀ ਕਿ ਸਾਰੇ ਫੂਡ ਵਿਕਰੇਤਾਂਵਾ ਦਾ ਫੂਡ ਲਾਇਸੈਂਸ/ ਰਜਿਸ੍ਟਰੇਸ਼ਨ ਹੋਣਾ ਲਾਜ਼ਮੀ ਹੈ | ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ | ਉਨ੍ਹਾਂ ਕਿਹਾ ਖਾਣ ਪੀਣ ਵਾਲੇ ਪਦਾਰਥਾਂ ਵਿੱਚ ਕਿਸੇ ਵੀ ਤਰੀਕੇ ਨਾਲ ਗ਼ਲਤ ਮਿਲਾਵਟ ਨਾ ਕੀਤੀ ਜਾਵੇ ਅਤੇ ਫੂਡ ਸੇਫਟੀ ਐਕਟ ਦੀ ਪਾਲਣਾ ਕੀਤੀ ਜਾਵੇ |



















