ਜਲੰਧਰ ਦੇ ਲੱਧੇਵਾਲੀ ਰੋਡ ‘ਤੇ ਨਜਾਇਜ਼ ਤਰੀਕੇ ਨਾਲ ਦੁਕਾਨ ਦੀ ਉਸਾਰੀ ਦਾ ਮਾਮਲਾ ਸਾਹਮਣੇ ਆਇਆ

ਜਲੰਧਰ ਦੇ ਲੱਧੇਵਾਲੀ ਰੋਡ ਉੱਪਰ ਚੁੱਗਿੱਟੀ ਚੌਂਕ ਤੋਂ ਗੁਰੂ ਨਾਨਕ ਯੂਨੀਵਰਸਿਟੀ ਵੱਲ ਜਾਂਦੇ ਹੋਏ ਸ਼ਰਮਾ ਸਵੀਟ ਸ਼ਾਪ ਦੇ ਬਿਲਕੁਲ ਸਾਹਮਣੇ ਅਤੇ ਅਰੋੜਾ ਪ੍ਰਾਪਰਟੀ ਡੀਲਰ ਦੇ ਨਾਲ ਲੱਗਦੇ ਸਨ ਸ਼ਾਈਨ ਐਵਨਿਊ ਕਲੋਨੀ ਦੇ ਹਿੱਸੇ ਵਿੱਚ ਮੇਨ ਰੋਡ ਉੱਪਰ ਇੱਕ ਦੁਕਾਨ ਦੀ ਨਜਾਇਜ਼ ਤਰੀਕੇ ਨਾਲ ਉਸਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਨਿਵਾਸੀਆਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਸੰਬੰਧਿਤ ਨਿਰਮਾਣ ਬਿਨਾਂ ਮਨਜ਼ੂਰਸ਼ੁਦਾ ਨਕਸ਼ੇ ਅਤੇ ਲੋੜੀਂਦੀਆਂ ਮਨਜ਼ੂਰੀਆਂ ਤੋਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਭਵਿੱਖ ਵਿੱਚ ਟ੍ਰੈਫਿਕ ਸਮੱਸਿਆ ਅਤੇ ਜਨਤਕ ਰਸਤੇ ਉੱਤੇ ਪ੍ਰਭਾਵ ਪੈ ਸਕਦਾ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮੇਨ ਰੋਡ ਉੱਤੇ ਹੋ ਰਹੀ ਇਸ ਤਰ੍ਹਾਂ ਦੀ ਉਸਾਰੀ ਨਾਲ ਨਾ ਸਿਰਫ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ, ਸਗੋਂ ਨਗਰ ਨਿਗਮ ਦੇ ਨਿਯਮਾਂ ਦੀ ਵੀ ਉਲੰਘਣਾ ਹੋਣ ਦੀ ਸੰਭਾਵਨਾ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਜਲੰਧਰ ਅਤੇ ਸੰਬੰਧਿਤ ਬਿਲਡਿੰਗ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਜੇਕਰ ਕੋਈ ਗੈਰ-ਕਾਨੂੰਨੀ ਉਸਾਰੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਮਾਮਲੇ ਸਬੰਧੀ ਜਦੋਂ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਪੱਖ ਸਾਹਮਣੇ ਨਹੀਂ ਆ ਸਕਿਆ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਹੋ ਰਹੀਆਂ ਨਜਾਇਜ਼ ਉਸਾਰੀਆਂ ਉੱਤੇ ਤੁਰੰਤ ਰੋਕ ਲਗਾਈ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਮੱਸਿਆ ਪੈਦਾ ਨਾ ਹੋਵੇ।