ਵਾਰਡ ਨੰਬਰ 40 ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ: ਹਰਜੀਤ ਸਿੰਘ ਮਠਾਰੂ ਡਾਕਟਰ ਹਰਪਾਲ ਸਿੰਘ ਨੇ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ *

ਪਛੜੀਆਂ ਸ਼੍ਰੇਣੀਆਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦਿੰਦੀ ਆਈ ਹੈ ਪਾਰਟੀ: ਮਠਾਰੂ

ਹੋਸ਼ਿਆਰਪੁਰ, 24 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 40 ਤੋਂ ਵੱਡੀ ਜਿੱਤ ਪ੍ਰਾਪਤ ਕਰੇਗਾ। ਇਹ ਪ੍ਰਗਟਾਵਾ ਅਕਾਲੀ ਨੇਤਾ ਹਰਜੀਤ ਸਿੰਘ ਮਠਾਰੂ ਨੇ ਅੱਜ ਸਮਾਜ ਸੇਵੀ ਡਾਕਟਰ ਹਰਪਾਲ ਦੇ ਨਾਮਜਦਗੀ ਪੱਤਰ ਦਾਖਲ ਕਰਵਾਉਣ ਮੌਕੇ ਕੀਤਾ।ਹਰਜੀਤ ਸਿੰਘ ਮਠਾਰੂ ਨੇ ਕਿਹਾ ਕਿ ਵਾਰਡ ਨੰਬਰ 40 ਪਛੜੀਆਂ ਸ਼੍ਰੇਣੀਆਂ (BC) ਨਾਲ ਸਬੰਧਿਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪਛੜੀਆਂ ਸ਼੍ਰੇਣੀਆਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਇਸੇ ਕਰਕੇ ਇਸ ਵਾਰ ਇਸ ਵਾਰਡ ਦੇ ਲੋਕ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣਗੇ।
ਉਨ੍ਹਾਂ ਹਲਕਾ ਇੰਚਾਰਜ ਹੋਸ਼ਿਆਰਪੁਰ ਸੰਜੀਵ ਤਲਵਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਜ਼ਮੀਨ ਨਾਲ ਜੁੜੇ ਹੋਏ ਸੱਚੇ ਸਮਾਜ ਸੇਵੀ ਨੂੰ ਟਿਕਟ ਦੇ ਕੇ ਇਸ ਵਾਰਡ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰਾ ਵਾਰਡ ਇੱਕਮੁੱਠ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾ ਕੇ ਨਗਰ ਨਿਗਮ ਵਿਖੇ ਭੇਜੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਲਾਲੀ ਬਾਜਵਾ (ਜ਼ਿਲ੍ਹਾ ਪ੍ਰਧਾਨ ਸ਼ਹਿਰੀ), ਸੰਜੀਵ ਤਲਵਾੜ (ਹਲਕਾ ਇੰਚਾਰਜ), ਵਰਿੰਦਰ ਸਿੰਘ (ਜਨਰਲ ਸਕੱਤਰ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਪ੍ਰਮੁੱਖ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।