ਹੁਸ਼ਿਆਰਪੁਰ, 24 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਫਗਲਾਣਾ ਵਿਖੇ ਦਰਬਾਰ ਪੰਜ ਪੀਰ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਪੰਜ ਪੀਰ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਨੂੰ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਾਈਂ ਸ਼ਲੀਮ ਸ਼ਾਹ ਫੁਗਲਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲਾ ਮੌਕੇ ਚਿਰਾਗ, ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 25 ਜੂਨ ਨੂੰ ਸਲਾਨਾ ਜੋੜ ਮੇਲੇ ਮੌਕੇ ਪੰਜਾਬ ਦੇ ਨਾਮਵਰ ਕਲਾਕਾਰਾਂ ਪੁੱਜ ਕੇ ਹਾਜ਼ਰੀ ਭਰ ਰਹੇ ਹਨ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਛਬੀਲ , ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿੰਡ ਫਗਲਾਣਾ ਵਿਖੇ ਪੰਜ ਪੀਰ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਨੂੰ
