ਹੁਸ਼ਿਆਰਪੁਰ, 24 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਫਦਮਾ ਵਿਖੇ ਦਰਬਾਰ ਪੀਰ ਬਾਬਾ ਮੱਲ੍ਹੇ ਸ਼ਾਹ ਜੀ ਦੀ ਮਜ਼ਾਰ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਪੀਰ ਬਾਬਾ ਮੱਲ੍ਹੇ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਨੂੰ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਭਾਗ ਮੱਲ ਫਦਮਾ, ਯੋਗੀ ਫਦਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲਾ ਮੌਕੇ ਚਿਰਾਗ, ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 25 ਜੂਨ ਨੂੰ ਸਲਾਨਾ ਜੋੜ ਮੇਲੇ ਮੌਕੇ ਪੰਜਾਬ ਦੇ ਨਾਮਵਰ ਕਲਾਕਾਰਾਂ ਪੁੱਜ ਕੇ ਹਾਜ਼ਰੀ ਭਰ ਰਹੇ ਹਨ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਛਬੀਲ , ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿੰਡ ਫਦਮਾ ਵਿਖੇ ਪੀਰ ਬਾਬਾ ਮੱਲ੍ਹੇ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਨੂੰ
