ਹੁਸ਼ਿਆਰਪੁਰ, 25 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਮੁੱਖਲਿਆਣਾ ਵਿਖੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ ,ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਬਲਵੀਰ ਸਿੰਘ ਦੇ ਗ੍ਰਹਿ ਵਿਖੇ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਸੇਵਾਦਾਰ ਸੁਰਜੀਤ ਸਿੰਘ ਸੋਨੂੰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿੱਚ ਭਾਈ ਜੁਗਰਾਜ ਸਿੰਘ ਮੁੱਖਲਿਆਣਾ ਹੈਂਡ ਗ੍ਰੰਥੀ ਮੁੱਖਲਿਆਣਾ, ਭਾਈ ਸਿਮਰਨਜੀਤ ਸਿੰਘ- ਬਲਜੋਤ ਸਿੰਘ ਕਵੀਸ਼ਰੀ ਜੱਥਾ ਚੱਬੇਵਾਲ, ਭਾਈ ਰਵਿੰਦਰ ਸਿੰਘ ਇਟਲੀ ਆਦਿ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਆਏ ਹੋਏ ਰਾਗੀ ਜੱਥੇ, ਪ੍ਰਮੁੱਖ ਸ਼ਖਸ਼ੀਅਤਾ ਅਤੇ ਸਹਿਯੋਗੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਦੌਰਾਨ ਬਾਬਾ ਬਲਵੀਰ ਸਿੰਘ, ਬੀਬੀ ਸੁਰਿੰਦਰ ਕੌਰ, ਭਾਈ ਜੁਗਰਾਜ ਸਿੰਘ ਮੁੱਖਲਿਆਣਾ ਹੈਂਡ ਗ੍ਰੰਥੀ ਤਰਲੋਕ ਸਿੰਘ, ਭਾਈ ਅਮਰੀਕ ਸਿੰਘ ਗ੍ਰੰਥੀ, ਸੁਰਜੀਤ ਸਿੰਘ ਸੋਨੂੰ, ਜਥੇਦਾਰ ਬਾਬਾ ਰਵਿੰਦਰ ਸਿੰਘ ਇਟਲੀ, ਜੋਰਾਵਰ ਸਿੰਘ, ਸਰਿੰਦਰ ਪਾਲ ਸਿੰਘ, ਦਲਜੀਤ ਸਿੰਘ, ਅਨਮੋਲ ਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਤਜਿੰਦਰ ਸਿੰਘ, ਜਸ਼ਨ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਚੰਡੀਗੜ੍ਹ, ਗਗਨਦੀਪ ਸਿੰਘ, ਸੁਖਵਿੰਦਰ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਸਮਾਗਮ ਦੌਰਾਨ ਚਾਹ ਪਕੌੜੇ ਅਤੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਗਏ।
ਪਿੰਡ ਮੁੱਖਲਿਆਣਾ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ
