ਹੁਸ਼ਿਆਰਪੁਰ, 26 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਭੁੰਗਰਨੀ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 498ਵੇਂ ਜੋਤੀ ਜੋਤ ਦਿਵਸ ਮੌਕੇ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿੱਚ ਭਾਈ ਪ੍ਰਸ਼ੋਤਮ ਸਿੰਘ ਭੁੰਗਰਨੀ, ਬੀਬੀ ਮਨਦੀਪ ਕੌਰ ਕਡਿਆਣਾ ਆਦਿ ਨੇ ਗੁਰਬਣੀ ਗੁਰਇਤਹਾਸ, ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ|ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੋਰਾਨ ਸੰਗਤਾ ਦੀ ਸੂਹਲਤਾ ਲਈ ਵਿਸ਼ਾਲ ਮੁਫਤ ਮੈਡੀਕਲ ਕੈਪ ਲਗਾਇਆ ਗਿਆ|ਇਸ ਕੈਂਪ ਵਿਚ ਡਾਕਟਰ ਅਮਨ ਕੁਮਾਰ ਰਿਹਾਣਾ ਜੱਟਾਂ ਦੀ ਸਮੂਚੀ ਟੀਮ ਨੇ 150 ਸੋ ਵੱਧ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਇਸ ਮੌਕੇ ਪ੍ਰਬੰਧਕਾਂ ਵੱਲੋਂ ਵੱਲੋਂ ਡਾਕਟਰਾਂ ਦੀ ਟੀਮ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਦੌਰਾਨ ਡਾਕਟਰ ਅਮਨ ਕੁਮਾਰ ਰਿਹਾਣਾ ਜੱਟਾਂ, ਡਾਕਟਰ ਕਿਰਨ, ਕਮੇਟੀ ਪ੍ਰਧਾਨ ਮਨਜੀਤ ਸਿੰਘ, ਜੋਗਿੰਦਰ ਸਿੰਘ,ਅਮਰੀਕ ਸਿੰਘ ਖਜਾਨਚੀ, ਸੈਕਟਰੀ ਸੁਰਿੰਦਰ ਸਿੰਘ, ਰਾਜ ਕੁਮਾਰ ਲੰਬੜਦਾਰ, ਸੁਖਜੀਤ ਸਿੰਘ ਕਾਲਾ, ਅਮਨਦੀਪ ਸਿੰਘ, ਹਰਭਜਨ ਸਿੰਘ, ਹਰੀ ਸਿੰਘ ਫੌਜੀ, ਸੁਰਜੀਤ ਕੁਮਾਰ ਸਾਬਕਾ, ਪੰਚ, ਹਰਦੀਪ ਸਿੰਘ, ਕੁਲਦੀਪ ਸਿੰਘ, ਸਤਪਾਲ ਸਿੰਘ , ਜਰਨੈਲ ਸਿੰਘ ਆਦਿ ਹਾਜ਼ਰ ਸਨ।
ਪਿੰਡ ਭੁੰਗਰਨੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 498ਵੇਂ ਜੋਤੀ ਜੋਤ ਦਿਵਸ ਮੌਕੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ
