ਹੁਸ਼ਿਆਰਪੁਰ, 26 ਜੂਨ (ਹਰਵਿੰਦਰ ਸਿੰਘ ਭੁੰਗਰਨੀ) ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭੁਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਲਾਇਨਜ਼ ਕਲੱਬ ਆਦਮਪੁਰ ਤੇ ਲਾਇਨਜ਼ ਆਈ ਹਸਪਤਾਲ ਸੋਸਾਇਟੀ ਆਦਮਪੁਰ ਅਤੇ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਰਜਿ.ਅਜਨੋਹਾ ਵਲੋਂ GNA Axles Llimited unit -2 ਵਿਖੇ ਅੱਖਾਂ ਦਾ ਕੈਂਪ ਲਗਾਉਣ ਤੇ ਸੰਸਥਾ ਨੂੰ ਫੈਕਟਰੀ ਦੀ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਰਣਬੀਰ ਸਿੰਘ, ਕੁਲਵਿਨ ਸਿੰਘ ਸ਼ੀਰਾ ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, HR ਸੁਨੀਤਾ ਸ਼ਰਮਾ, ਓਕਾਰ ਸਿੰਘ ਖਾਲਸਾ ਨਰੂੜ, ਬਲਜੀਤ ਸਿੰਘ ਬਿੱਲਾ ਅਜਨੋਹਾ, ਡਾਕਟਰ ਕੁਲਦੀਪ ਸਿੰਘ ASO ਅਮਰੀਕ ਸਿੰਘ, JE ਅਸ਼ੋਕ, ਸਤਵਿੰਦਰ ਸਿੰਘ,SO ਅਮਰੀਕ ਸਿੰਘ, ਰਿਸ਼ੀ ਰਾਜ, ਜੁਝਾਰ ਸਿੰਘ, ਕ੍ਰਿਪਾਲ ਸਿੰਘ, ਰਾਜਵੀਰ ਸਿੰਘ, ਮਿਸ ਬੰਦਨਾ, ਅਮਨਦੀਪ ਕੌਰ ਆਦਿ ਹਾਜ਼ਰ ਸਨ।
ਸੰਸਥਾ ਨੂੰ GNA Axles Ltd Unit -2 ਵਿਖੇ ਅੱਖਾਂ ਦਾ ਕੈਪ ਲਗਾਉਣ ਤੇ ਸਨਮਾਨਿਤ ਕੀਤਾ ਗਿਆ
