ਜਲੰਧਰ/ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਨੌਜਵਾਨ ਆਗੂ ਆਰਯਨ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਮੁੱਖ ਮੰਤਰੀ Bhagwant Mann ਦੇ OSD ਰਾਜਬੀਰ ਸਿੰਘ ਘੁੰਮਣ ਅਤੇ ਖਾਦੀ ਬੋਰਡ ਦੇ ਚੇਅਰਮੈਨ ਕਾਕੂ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਕਰਵਾਈ ਗਈ।
ਇਸ ਮੌਕੇ ਆਰਯਨ ਭੱਟੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਬਣ ਕੇ ਲੋਕਾਂ ਦੀ ਸੇਵਾ, ਸੂਬੇ ਦੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਾਰਟੀ ਆਗੂਆਂ ਨੇ ਆਰਯਨ ਭੱਟੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਵਿੱਚ ਵੀ ਮਦਦ ਮਿਲੇਗੀ।
ਇਸ ਮੌਕੇ “ਨਵੀਂ ਸੋਚ, ਨਵਾਂ ਜਜ਼ਬਾ, ਨਵਾਂ ਪੰਜਾਬ” ਦੇ ਨਾਅਰੇ ਨਾਲ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਉਜਵਲ ਭਵਿੱਖ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ ਗਿਆ।
