ਪਿੰਡ ਫੁਗਲਾਣਾ ਵਿਖੇ ਬਾਬਾ ਭੂਰੀ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 06 ਜੁਲਾਈ ਨੂੰ

ਹੁਸ਼ਿਆਰਪੁਰ,01 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ)ਪਿੰਡ ਫੁਗਲਾਣਾ ਵਿਖੇ ਦਰਬਾਰ ਬਾਬਾ ਭੂਰੀ ਸ਼ਾਹ ਜੀ ਦੇ ਅਸਥਾਨ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਬਾਬਾ ਭੂਰੀ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 05-06 ਜੁਲਾਈ ਨੂੰ ਡੇਰੇ ਦੇ ਮੁੱਖ ਸੇਵਾਦਾਰ ਸਾਈ ਗੋਨੀ ਸ਼ਾਹ ਜੀ ਫੁਗਲਾਣਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੇਵਾਦਾਰ ਅਵਤਾਰ ਸਿੰਘ ਮਿੱਠੂ ਫੁਗਲਾਣਾ,ਅਸ਼ਵਨੀ ਕੁਮਾਰ ਬਾਂਸਲ ਫੁਗਲਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲੇ ਦੌਰਾਨ ਚਾਦਰ ਚਿਰਾਗ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 06 ਜੁਲਾਈ ਨੂੰ ਸਲਾਨਾ ਜੋੜ ਮੇਲੇ ਪੰਜਾਬ ਦੇ ਨਾਮਵਰ ਕਲਾਕਾਰ ਪੀਰਾਂ ਦੀ ਮਹਿਫ਼ਲ ਸਜਾਉਣਗੇ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਵੱਖ ਵੱਖ ਦਰਬਾਰਾ ਤੋਂ ਫੱਕਰ ਫਕੀਰ ਪੁੱਜ ਕੇ ਦਰਬਾਰ ਦੀ ਹਾਜ਼ਰੀ ਭਰਨਗੇ। ਇਸ ਮੌਕੇ ਸਲਾਨਾ ਜੋੜ ਮੇਲੇ ਦੌਰਾਨ ਬਾਬਾ ਮੋਤਾ ਸਿੰਘ ਮਸਤਾਨਾ ਮੇਹਟੀਆਣਾ ਸਟੇਜ ਸਕੱਤਰ ਦੀ ਸੇਵਾ ਕਰਨਗੇ। ਇਸ ਮੌਕੇ ਸਲਾਨਾ ਜੋੜ ਮੇਲੇ ਮੌਕੇ ਛਬੀਲ, ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।