NSQF ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ*
*ਬਾਰ-ਬਾਰ ਮੀਟਿੰਗ ਮੁਲਤਵੀ ਹੋਣ ਕਰਕੇ ਵੋਕੇਸ਼ਨਲ ਅਧਿਆਪਕਾਂ ਵਿੱਚ ਬਹੁਤ ਰੋਸ਼*
ਅੱਜ 26 ਜੂਨ 2026 ਨੂੰ NSQF ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਦੀ ਸਟੇਟ ਕਮੇਟੀ ਅਤੇ ਜਿਲ੍ਹਾ ਪ੍ਰਧਾਨਾਂ ਦੀ ਸੂਬਾ ਪੱਧਰੀ ਜ਼ੂਮ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਕਾਰ ਵੱਲੋਂ ਲਗਾਤਾਰ ਮੀਟਿੰਗ ਨੂੰ postponed ਕੀਤਾ ਜਾ ਰਿਹਾ ਹੈ ਜਿਸ ਨਾਲ ਵੋਕੇਸ਼ਨਲ ਅਧਿਆਪਕਾਂ ਵਿੱਚ ਬਹੁਤ ਜ਼ਿਆਦਾ ਰੋਸ਼ ਹੈ ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਹ ਵਾਅਦੇ ਕੀਤੇ ਸੀ ਕਿ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹੇਗਾ। ਸਿੱਖਿਆ ਵਿਭਾਗ ਅੱਗੇ ਲੱਗੇ ਧਰਨਿਆਂ ਵਿੱਚ ਅਰਵਿੰਦ ਕੇਜਰੀਵਾਲ ਨੇ ਖੁਦ ਇਹ ਗੱਲ ਕਹੀ ਸੀ ਕਿ ਸਰਕਾਰ ਬਣਦੇ ਹੀ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3670 NSQF ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ। ਜਿਨਾਂ ਨੂੰ ਪੰਜਾਬ ਸਰਕਾਰ ਨੇ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਪਿਛਲੇ 12 ਸਾਲਾਂ ਤੋਂ ਇਹ ਕੰਪਨੀਆਂ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੀਆਂ ਹਨ। ਲੇਕਿਣ ਇਹਨਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਹਨਾਂ ਉੱਤੇ ਕੋਈ ਕਾਰਵਾਈ ਨਹੀਂ ਕਰਦੀ। ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਸਰਕਾਰ ਅਤੇ ਵਿਭਾਗ ਵੱਲੋਂ ਹਜੇ ਤੱਕ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਕੋਈ ਪੋਲਿਸੀ ਨਹੀਂ ਬਣਾਈ ਗਈ। ਦੂਜੇ ਪਾਸੇ ਨਾਲ ਦੇ ਸੂਬੇ ਹਰਿਆਣੇ ਅਤੇ ਦਿੱਲੀ ਵਿੱਚ ਵੋਕੇਸ਼ਨਲ ਅਧਿਆਪਕ ਕਿਤੇ ਵੱਧ ਤਨਖਾਹਾਂ ਅਤੇ ਜੋਬ ਸੁਰੱਖਿਆ ਦੀ ਨੀਤੀ ਪਿਛਲੇ 5 ਸਾਲਾਂ ਤੋਂ ਚੱਲ ਰਹੀ ਹੈ।
*ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਜੇਕਰ NSQF ਅਧਿਆਪਕਾ ਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇ ਵਿਚ ਹੋਰ ਵੀ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ l* ਇਸ ਮੌਕੇ ਤੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ ,ਗੁਰਜੀਤ ਸਿੰਘ ਬਠਿੰਡਾ , ਸੁਖਰਾਜਬੀਰ ਸਿੰਘ ਤਰਨਤਾਰਨ, ਮਹਿਤਾਬ ਸਿੰਘ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਮੌਜੂਦ ਸਨ l
