ਹੁਸ਼ਿਆਰਪੁਰ, 04 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਰਹੱਲੀ ਵਿਖੇ ਦਰਬਾਰ ਸਾਈਂ ਬਾਬਾ ਨੈਦ ਸ਼ਾਹ ਜੀ ਦੇ ਅਸਥਾਨ ਤੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਈਂ ਬਾਬਾ ਨੈਦ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 05 ਜੁਲਾਈ ਨੂੰ ਡੇਰੇ ਦੇ ਮੁੱਖ ਸੇਵਾਦਾਰ ਜਸਵੰਤ ਸਿੰਘ ਰਹੱਲੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਜਸਵੰਤ ਸਿੰਘ ਰਹੱਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਚਿਰਾਗ ਅਤੇ ਮਹਿੰਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 05 ਜੁਲਾਈ ਨੂੰ ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਜਾਵੇਗੀ। ਉਪਰੰਤ ਪੰਜਾਬ ਦੇ ਨਾਮਵਰ ਕਲਾਕਾਰ ਪਿੰਕੀ ਨਕਾਲ ਮੇਹਟੀਆਣਾ ਪੀਰਾਂ ਦੀ ਮਹਿਫ਼ਲ ਸਜਾਉਣਗੇ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਵੱਖ ਵੱਖ ਦਰਬਾਰਾ ਤੋਂ ਫੱਕਰ ਫਕੀਰ ਪੁੱਜ ਕੇ ਹਾਜ਼ਰੀ ਭਰਨਗੇ। ਇਸ ਮੌਕੇ ਸਲਾਨਾ ਜੋੜ ਮੇਲੇ ਦੌਰਾਨ ਛਬੀਲ, ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿੰਡ ਰਹੱਲੀ ਵਿਖੇ ਸਾਈਂ ਬਾਬਾ ਨੈਦ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ, ਮੇਲਾ ਅੱਜ
