ਹੁਸ਼ਿਆਰਪੁਰ 05 ਜੁਲਾਈ(ਹਰਵਿੰਦਰ ਸਿੰਘ ਭੁੰਗਰਨੀ) ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਸਰਦਾਰ ਸਿਮਰਨਜੀਤ ਸਿੰਘ ਮਾਨ ਪਿਛਲੇ 42 ਸਾਲਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਨੌਜਵਾਨਾਂ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਵੱਡੀ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਜੁੜ ਕੇ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰਨਾ ਚਾਹੁੰਦੇ ਹਨ ਜਿਸ ਤਹਿਤ ਪਾਰਟੀ ਦੇ ਦੁਆਬਾ ਇੰਚਾਰਜ ਤੇ ਜਨਰਲ ਸਕੱਤਰ ਡਾਕਟਰ ਹਰਜਿੰਦਰ ਸਿੰਘ ਜੱਖੂ, ਜਿਲਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਤੇ ਹਰਵਿੰਦਰ ਸਿੰਘ ਹੀਰਾ ਹਲਕਾ ਇੰਚਾਰਜ ਸ਼ਾਮ 84 ਨੇ ਪਾਰਟੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਨ ਵਾਲੇ ਨੌਜਵਾਨ ਅਮਰਜੀਤ ਸਿੰਘ ਨਿੱਕਾ ਨੂੰ ਜਰਨਲ ਸਕੱਤਰ ਸ਼ਹਿਰੀ ਯੂਥ ਵਿੰਗ ਨਿਯੁਕਤ ਕੀਤਾ ਗਿਆ ਇਸ ਸਮੇ ਅਮਰਜੀਤ ਸਿੰਘ ਨਿੱਕਾ ਨੇ ਪਾਰਟੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੁਆਬਾ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ, ਜਿਲਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ, ਜਿਲਾ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਹ ਤਨ ਮਨ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨਹੀਂ ਸਰਬੱਤ ਦੇ ਭਲੇ ਲਈ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਸਖਤ ਮਿਹਨਤ ਕਰਨਗੇ ਪਾਰਟੀ ਲਈ ਸਖਤ ਮਿਹਨਤ ਕਰਨ ਵਾਲੇ ਨੌਜਵਾਨ ਅਮਰਜੀਤ ਸਿੰਘ ਨਿੱਕਾ ਦੀ ਨਿਯੁਕਤੀ ਦਾ ਗੁਰਦੀਪ ਸਿੰਘ ਖੁਣ ਖੁਣ ਸੰਦੀਪ ਸਿੰਘ ਖਾਲਸਾ ਟਾਂਡਾ, ਪਰਮਿੰਦਰ ਸਿੰਘ ਮਕੇਰੀਆਂ, ਕੁਲਬੀਰ ਸਿੰਘ ਮੌਜੀਪੁਰ, ਪਰਮਜੀਤ ਸਿੰਘ ਮਿੰਟੂ, ਓੰਕਾਰ ਸਿੰਘ ਜੋਹਲ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਪ੍ਰਿਤਪਾਲ ਸਿੰਘ ਮੁਰਾਦਪੁਰ, ਸੁਖਵਿੰਦਰ ਸਿੰਘ ਸਾਬੀ, ਅਮਨਦੀਪ ਸਿੰਘ ਜੌਹਲ, ਮਨਜਿੰਦਰ ਸਿੰਘ ਜੌਹਲ, ਗੁਰਪ੍ਰੀਤ ਸਿੰਘ ਲਾਡੀ ਬੁੱਢੇਵਾਲ, ਪਰਮਜੀਤ ਸਿੰਘ ਮੇਗੋਵਾਲ, ਰਣਜੀਤ ਸਿੰਘ ਸ਼ਾਹਪੁਰ, ਜਗਦੀਸ਼ ਸਿੰਘ ਚੱਬੇਵਾਲ, ਲਾਭ ਸਿੰਘ ਨਸਰਾਲਾ, ਬਰਿੰਦਰ ਸਿੰਘ ਬਜਵਾੜਾ, ਅਮਨਦੀਪ ਸਿੰਘ ਸਨੀ, ਅੰਮ੍ਰਿਤਪਾਲ ਸਿੰਘ ਅਰੋੜਾ, ਪਾਰਸ ਸਿੰਘ, ਅਮਰਦਾਸ ਲਾਡੀ, ਗੌਰਵ ਮੱਲ ਸਵਾਗਤ ਕੀਤਾ ਅਤੇ ਆਸ ਪ੍ਰਗਟ ਕੀਤੀ ਉਹ ਪਾਰਟੀ ਲਈ ਤਨ ਦੇਹੀ ਨਾਲ ਮਿਹਨਤ ਕਰਨਗੇ।
ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਅਮਰਜੀਤ ਸਿੰਘ ਨਿੱਕਾ ਨੂੰ ਜਰਨਲ ਸਕੱਤਰ ਸ਼ਹਿਰੀ ਯੂਥ ਵਿੰਗ ਨਿਯੁਕਤ ਕੀਤਾ ਗਿਆ
